Dera bassi Fire News: ਡੇਰਾਬੱਸੀ ਦੇ ਬੇਹੜਾ ਇਲਾਕੇ ਵਿੱਚ ਸਥਿਤ ਕੈਮੀਕਲ ਫੈਕਟਰੀ `ਚ ਲੱਗੀ ਭਿਆਨਕ ਅੱਗ
Dera bassi Fire News: ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਫਾਇਰ ਬ੍ਰਿਗੇਡ ਦੀ ਟੀਮ ਅੱਗ `ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Dera bassi Fire News: ਡੇਰਾਬੱਸੀ ਦੇ ਬੇਹੜਾ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ ਅੱਗ ਇੰਨੀ ਭਿਆਨਕ ਹੈ ਕਿ ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਹੈ। ਇਸ ਦੇ ਲਈ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ ਮੈਡੀਕਲ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ।
ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਕੈਮਿਕਲ ਫੈਕਟਰੀ ਹੋਣ ਦੇ ਕਾਰਨ ਅਜੇ ਤੱਕ ਅਜਿਹਾ ਸੰਭਵ ਨਹੀਂ ਹੋ ਸਕਿਆ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਫੈਕਟਰੀ ਚ ਬਣਾਏ ਜਾਂਦੇ ਕੈਮੀਕਲ
ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਕਈ ਪ੍ਰਕਾਰ ਦੇ ਕੈਮੀਕਲ ਬਣਾਏ ਜਾਂਦੇ ਹਨ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦਾ ਕਾਰਨ ਨਹੀਂ ਪਤਾ ਚੱਲ ਸਕਿਆ। ਪਰ ਜਿਸ ਸਮੇਂ ਫੈਕਟਰੀ ਦੇ ਵਿੱਚ ਅੱਗ ਲੱਗੀ ਉਸ ਸਮੇਂ ਕੁਝ ਮੁਲਾਜ਼ਮ ਫੈਕਟਰੀ ਦੇ ਵਿੱਚ ਕੰਮ ਕਰ ਰਹੇ ਸਨ ਜਿਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ।
ਫੋਮ ਫਾਇਰ ਬ੍ਰਿਗੇਡ ਵੀ ਬੁਲਾਈ
ਪ੍ਰਸ਼ਾਸਨ ਵੱਲੋਂ ਨਾਲ ਲੱਗਦੇ ਇਲਾਕੇ ਅੰਬਾਲਾ, ਡੇਰਾਬੱਸੀ, ਜ਼ੀਰਕਪੁਰ, ਮੋਹਾਲੀ ਅਤੇ ਚੰਡੀਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਕੈਮੀਕਲ ਨਾਲ ਲੱਗੀ ਅੱਗ ਨੂੰ ਬੁਝਾਉਣ ਦੇ ਲਈ ਫੋਮ ਫਾਇਰ ਬ੍ਰਿਗੇਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਜਿਸ ਦੇ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ
ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ
ਪੁਲਿਸ ਪ੍ਰਸ਼ਾਸਨ ਵੱਲੋਂ ਫੈਕਟਰੀ ਦੇ ਆਸੇ ਪਾਸੇ ਇਲਾਕਾ ਸੀਲ ਕਰ ਦਿੱਤਾ ਗਿਆ ਹੈ ਜਿਸ ਕਰਕੇ ਕੋਈ ਜਾਨੀ ਨੁਕਸਾਨ ਤੋਂ ਬਚਾ ਰੱਖਿਆ ਜਾ ਸਕੇ। ਫੈਕਟਰੀ ਦੇ ਨਜ਼ਦੀਕ ਕਾਫੀ ਵਸੋਂ ਵਾਲਾ ਇਲਾਕਾ ਵੀ ਹੈ ਜਿਸ ਕਰਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ: Khemkaran Mamla News: HC ਨੇ ਮਹਿਲਾ ਨੂੰ ਨਗਨ ਘੁੰਮਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ