Derabassi Car Fire: ਡੇਰਾਬੱਸੀ ਫਲਾਈਓਵਰ 'ਤੇ ਅੱਜ ਇਕ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕਾਰ ਵਿੱਚ ਤਿੰਨ ਛੋਟੇ ਸਕੂਲੀ ਬੱਚੇ ਬੈਠੇ ਸਨ। ਅੱਗ ਲੱਗਣ 'ਤੇ ਕਾਰ ਚਾਲਕ ਨੇ ਬੱਚਿਆਂ ਨੂੰ ਕਾਰ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। 


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਡਰਾਈਵਰ ਸੰਜੀਵ ਚੰਡੀਗੜ੍ਹ ਸੈਕਟਰ 45 ਦੇ ਬੱਚਿਆਂ ਨੂੰ ਚੰਡੀਗੜ੍ਹ ਤੋਂ ਅੰਬਾਲਾ ਲੈ ਕੇ ਜਾ ਰਿਹਾ ਸੀ ਜਦੋਂ ਉਹ ਡੀਏਵੀ ਸਕੂਲ ਨੇੜੇ ਫਲਾਈਓਵਰ ਕੋਲ ਪਹੁੰਚਿਆ ਤਾਂ ਕਾਰ ਵਿੱਚੋਂ ਧੂੰਆਂ ਨਿਕਲਣ ਲੱਗਾ। ਉਸ ਨੇ ਤਿੰਨਾਂ ਬੱਚਿਆਂ ਨੂੰ ਕਾਰ 'ਚੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। 


ਇਹ ਵੀ ਪੜ੍ਹੋ: Navratri Day 3: ਅੱਜ ਨਵਰਾਤਰੀ ਦਾ ਤੀਜਾ ਦਿਨ, ਇਸ ਤਰ੍ਹਾਂ ਕਰੋ 'ਮਾਂ ਚੰਦਰਘੰਟਾ' ਦੀ ਪੂਜਾ
 


 


ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ। ਰਾਹਗੀਰਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾਇਆ | ਡਰਾਈਵਰ ਸਮੇਤ ਤਿੰਨੋਂ ਬੱਚੇ ਸੁਰੱਖਿਅਤ ਹਨ।


ਮੁੱਢਲੀ ਜਾਂਚ ਮੁਤਾਬਕ ਕਾਰ ਵਿੱਚ ਤਕਨੀਕੀ ਨੁਕਸ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਪੁਲਿਸ ਅਤੇ ਫਾਇਰ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਸਥਿਤੀ ਨੂੰ ਸਮਝਦਿਆਂ ਮਦਦ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਤੁਰੰਤ ਕਾਰਵਾਈ ਕਾਰਨ ਅੱਗ 'ਤੇ ਜਲਦੀ ਹੀ ਕਾਬੂ ਪਾ ਲਿਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


ਇਹ ਵੀ ਪੜ੍ਹੋ: Chandigarh News: ਕਾਰੋਬਾਰੀ ਦੇ ਘਰ ਗੋਲੀਬਾਰੀ ਮਾਮਲੇ 'ਚ ਅੱਤਵਾਦੀ ਗੋਲਡੀ ਬਰਾੜ ਦੇ 8 ਗੁਰਗਿਆਂ 'ਤੇ ਦੋਸ਼ ਆਇਦ