Derabassi News: ਪਰਾਲੀ ਸਾੜਨ ਤੋਂ ਰੋਕਣ ਲਈ SDM ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਤੇ ਉਦਯੋਗਿਕ ਇਕਾਈਆਂ ਨਾਲ ਕੀਤੀ ਮੀਟਿੰਗ
Derabassi News: ਪਰਾਲੀ ਸਾੜਨ ਤੋਂ ਰੋਕਣ ਲਈ SDM ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਤੇ ਉਦਯੋਗਿਕ ਇਕਾਈਆਂ ਨਾਲ ਕੀਤੀ ਮੀਟਿੰਗ
Derabassi News/ ਕੁਲਦੀਪ ਸਿੰਘ: ਡੇਰਾਬੱਸੀ ਪ੍ਰਸ਼ਾਸਨ ਵੱਲੋਂ ਦਾਵਾ ਕੀਤਾ ਗਿਆ ਕਿ ਚਾਲੂ ਸੀਜਨ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ ਹੈ। ਇਸੇ ਕਾਰਵਾਈ ਦੇ ਤਹਿਤ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨਾਲ ਸਾਂਝੀ ਮੀਟਿੰਗ ਕੀਤੀ।ਐਸਡੀਐਮ ਡੇਰਾ ਵਾਸੀ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ। ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ।
ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੇ ਆਪਸੀ ਤਾਲਮੇਲ ''ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਿਖਰਲੇ ਸੀਜ਼ਨ ਦੌਰਾਨ ਸਹਾਈ ਹੋਵੇਗਾ।
ਇਹ ਵੀ ਪੜ੍ਹੋ: Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ