Batala Beadbi: ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਆਉਂਦੇ ਪਿੰਡ ਬਡਾਲਾ ਗ੍ਰੰਥੀਆਂ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਮੁਲਜ਼ਮ ਨੇ 3 ਪੋਥੀਆਂ ਤੇ ਗੁਟਕਾ ਸਾਹਿਬ ਦੀ ਫੋਟੋ ਨੂੰ ਅੱਗ ਲਗਾ ਕੇ ਸੜਕ ਕੰਢੇ ਸੁੱਟ ਦਿੱਤਾ ਗਿਆ। ਤੇਜ਼ ਹਵਾ ਦੇ ਕਾਰਨ ਅੱਗ ਬੁੱਝ ਗਈ ਤੇ ਬਚਾਅ ਹੋ ਗਿਆ। ਘਟਨਾ ਨਾਲ ਪੂਰੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। 


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਕਰਨਵੀਰ ਸਿੰਘ ਤੇ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸਵੇਰੇ-ਸਵੇਰੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਦੀ ਸੋਚੀ-ਸਮਝੀ ਸਾਜ਼ਿਸ਼ ਹੈ ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਕਰੀਬਨ ਇੱਕ ਹਫ਼ਤੇ ਵਿੱਚ ਤੀਜੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜੋ ਬੇਹੱਦ ਹੀ ਚਿੰਤਾਜਨਕ ਹੈ।


ਇਹ ਵੀ ਪੜ੍ਹੋ : Viral Video: ਸਪੀਕਰ ਨੇ ਬੋਲਣ ਨਹੀਂ ਦਿੱਤਾ ਤਾਂ ਗੁੱਸੇ 'ਚ ਆਏ ਸੰਸਦ ਮੈਂਬਰ ਨੇ ਸਭ ਦੇ ਸਾਹਮਣੇ ਲਾਹ ਦਿੱਤੇ ਕੱਪੜੇ, ਵੇਖੋ ਵਾਇਰਲ ਵੀਡੀਓ


ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਅਜੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ 302 ਦਾ ਪਰਚਾ ਦਰਜ ਕਰਕੇ ਸਿੱਧਾ ਫਾਂਸੀ ਉਪਰ ਲਟਕਾ ਦੇਣਾ ਚਾਹੀਦਾ ਹੈ ਤਾਂ ਕਿ ਅਜਿਹੀ ਘਟਨਾਵਾਂ ਉਪਰ ਨਕੇਲ ਕੱਸੀ ਜਾ ਸਕੇ। ਉਥੇ ਦੂਜੇ ਪਾਸੇ ਚੌਕੀ ਬਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Jalandhar bypoll election 2023: ਲੰਧਰ ਚੋਣਾਂ 'ਚ ਸ਼ਕਤੀਮਾਨ ਬਣ ਘੁੰਮ ਰਿਹਾ ਨੀਟੂ ਸ਼ਟਰਾਂ ਵਾਲਾ, 'ਕਹਿੰਦਾ 4 ਘੰਟਿਆਂ 'ਚ ਚੱਕ ਦੇਊਂ ਗਰੀਬੀ