Punjabi Youth Stuck in Saudi Arabia: ਸਾਊਦੀ ਅਰਬ `ਚ ਬਲੱਡ ਮਨੀ ਅਦਾ ਕਰਨ ਦੇ ਬਾਵਜੂਦ ਨੌਜਵਾਨ ਨੂੰ ਨਹੀਂ ਭੇਜਿਆ ਭਾਰਤ
Punjabi Youth Stuck in Saudi Arabia: ਸਾਊਦੀ ਅਰਬ ਵਿੱਚ ਫਸੇ ਨੌਜਵਾਨ ਨੂੰ ਬਲੱਡ ਮਨੀ ਅਦਾ ਅਤੇ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਭਾਰਤ ਨਹੀਂ ਭੇਜਿਆ ਗਿਆ। ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ।
Punjabi Youth Stuck in Saudi Arabia: ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪੈਂਦੇ ਪਿੰਡ ਮੱਲਣ ਦੇ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਸਜ਼ਾ ਪੂਰੀ ਕਰਨ ਅਤੇ ਬਲੱਡ ਮਨੀ ਅਦਾ ਕਰਨ ਉਤੇ ਵੀ ਭਾਰਤ ਨਹੀਂ ਭੇਜਿਆ ਗਿਆ। ਇਸ ਨੂੰ ਲੈ ਕਿਸਾਨ ਆਗੂ, ਪਿੰਡ ਵਾਸੀ ਅਤੇ ਪਰਿਵਾਰ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਨ੍ਹਾਂ ਨੇ ਨੌਜਵਾਨ ਬਲਵਿੰਦਰ ਸਿੰਘ ਨੂੰ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਮੱਲਣ ਦਾ ਨੌਜਵਾਨ ਬਲਵਿੰਦਰ ਸਿੰਘ ਜੋ ਕਿ 2008 ਵਿੱਚ ਸਾਊਦੀ ਅਰਬ ਗਿਆ ਸੀ ਤੇ ਸਾਊਦੀ ਅਰਬ ਵਿੱਚ ਉਸਦੀ ਕੰਪਨੀ ਵਿੱਚ ਕਿਸੇ ਵਿਅਕਤੀ ਨਾਲ ਉਸਦਾ ਝਗੜਾ ਹੋ ਗਿਆ ਤੇ ਇਸ ਝਗੜੇ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਾਊਦੀ ਅਰਬ ਵਿੱਚ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਵਿੱਚ ਬਲਵਿੰਦਰ ਸਿੰਘ ਮੱਲਣ ਨੂੰ ਕਰੀਬ 7 ਸਾਲ ਦੀ ਸਜ਼ਾ ਹੋ ਗਈ ਸੀ ਅਤੇ ਉਸਨੂੰ ਸਾਊਦੀ ਅਰਬ ਦਾ 10 ਲੱਖ ਰਿਆਲ ( ਭਾਰਤੀ ਕਰੰਸੀ ਮੁਤਾਬਕ 2 ਕਰੋੜ ਰੁਪਏ ਬਲੱਡ ਮਨੀ ) ਜੁਰਮਾਨਾ ਨਾ ਦੇਣ ਉਤੇ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਗੱਲ ਵੀ ਆਖੀ ਸੀ। ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਹ ਜੁਰਮਾਨਾ ਵੀ 22 ਮਈ 2022 ਨੂੰ ਅਦਾ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab News: ਨਹਿਰੀ ਵਿਭਾਗ ਦੀ ਅਣਗਹਿਲੀ! ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ
ਬਲੱਡ ਮਨੀ ਅਦਾ ਕਰਨ ਦੇ ਬਾਵਜੂਦ ਬਲਵਿੰਦਰ ਸਿੰਘ ਨੂੰ ਛੱਡਿਆ ਨਹੀਂ ਗਿਆ। ਲਗਭਗ 13 ਮਹੀਨੇ ਹੋ ਚੁੱਕੇ ਹਨ ਪਰ ਪਰਿਵਾਰ ਅੱਜ ਵੀ ਬਲਵਿੰਦਰ ਸਿੰਘ ਦੀ ਉਡੀਕ ਕਰ ਰਿਹਾ ਹੈ। ਸਾਊਦੀ ਅਰਬ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਬਲਵਿੰਦਰ ਸਿੰਘ ਆਪਣੇ ਪਰਿਵਾਰ ਨਹੀਂ ਪਹੁੰਚਿਆ। ਹੁਣ ਬਲਵਿੰਦਰ ਸਿੰਘ ਦੀ ਉਡੀਕ ਕਰਦੀ ਉਸਦੀ ਮਾਤਾ ਵੀ ਇਸ ਜਹਾਨੋਂ ਰੁਖਸਤ ਹੋ ਗਈ ਅਤੇ ਹੁਣ ਪਰਿਵਾਰ ਫਿਰ ਚਿੰਤਾ ਵਿੱਚ ਡੁੱਬਿਆ ਹੋਇਆ ਹੈ। ਹੁਣ ਕਿਸਾਨ ਜਥੇਬੰਦੀਆਂ, ਪਿੰਡ ਵਾਸੀ ਤੇ ਰਿਸ਼ਤੇਦਾਰਾਂ ਨੇ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਕੇਂਦਰ ਸਰਕਾਰ ਨਾਲ ਪੰਜਾਬ ਸਰਕਾਰ ਰਾਬਤਾ ਕਾਇਮ ਕਰੇ ਤੇ ਜਲਦ ਤੋਂ ਜਲਦ ਇਸ ਨੌਜਵਾਨ ਬਲਵਿੰਦਰ ਸਿੰਘ ਨੂੰ ਭਾਰਤ ਲਿਆਂਦਾ ਜਾਵੇ।
ਇਹ ਵੀ ਪੜ੍ਹੋ : Punjab Weather News: ਪੰਜਾਬ 'ਚ ਸਰਗਰਮ ਹੋਇਆ ਮਾਨਸੂਨ; ਭਾਰੀ ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ