Ludhiana News:  ਲੁਧਿਆਣਾ 'ਚ ਸਟਰੀਟ ਕ੍ਰਾਈਮ ਤੇ ਨਸ਼ੇ ਦੇ ਮਾਮਲੇ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਹਨ, ਜਿਨ੍ਹਾਂ ਠੱਲ ਪਾਉਣ ਲਈ ਪੁਲਿਸ ਵੱਲੋਂ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਿਸ਼ੇਸ਼ ਤੌਰ ਉਤੇ ਲੁਧਿਆਣਾ ਪੁੱਜੇ।


COMMERCIAL BREAK
SCROLL TO CONTINUE READING

ਜਾਣਕਾਰੀ ਦੇ ਮੁਤਾਬਿਕ ਡੀ.ਜੀ.ਪੀ. ਗੌਰਵ ਯਾਦਵ ਨੇ ਲੁਧਿਆਣਾ ਪੁਲਿਸ ਨੂੰ ਮਜ਼ਬੂਤ ਕਰਨ ਲਈ 14 ਗੱਡੀਆਂ ਦਿੱਤੀਆਂ ਜੋ ਕਿ ਪੀ.ਸੀ.ਆਰ. ਵਿੱਚ ਤਾਇਨਾਤ ਹੋਣਗੀਆਂ। ਲੁਧਿਆਣਾ ਪਹੁੰਚੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਲੁਧਿਆਣਾ ਪੁਲਿਸ ਦੇ ਪੁਲਿਸ ਅਧਿਕਾਰੀ ਮੌਜੂਦ ਸਨ।


ਡੀ.ਜੀ.ਪੀ. ਗੌਰਵ ਯਾਦਵ ਨੇ ਪੀਸੀਆਰ ਲਈ 14 ਨਵੀਂਆਂ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ। ਹੁਣ ਤੱਕ 400 ਕਰੋੜ ਤੋਂ ਵੱਧ ਦੀ ਜਾਇਦਾਦ ਨਸ਼ਾ ਤਸਕਰਾਂ ਦੀ ਜ਼ਬਤ ਕੀਤੀ ਜਾ ਚੁੱਕੀ ਹੈ।


ਡੀਜੀਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਅਪਰਾਧੀ ਅਨਸਰਾਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਜਲਦੀ ਹੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਲੁਧਿਆਣਾ ਨੂੰ ਵੀ ਹੋਰ ਫੋਰਸ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ : Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਮਕਸਦ ਹੈ ਕਿ ਸਟ੍ਰੀਟ ਕ੍ਰਾਈਮ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ, ਜਿਸ ਲਈ ਪੁਲਿਸ ਵੱਲੋਂ ਜ਼ੀਰੋ ਟੋਲਰੈਂਸ ਵਰਤੀ ਜਾ ਰਹੀ ਹੈ। ਉਨ੍ਹਾਂ ਨੇ ਹੁਣ ਤੱਕ ਸਭ ਤੋਂ ਵੱਧ ਪੰਜਾਬ ਵਿੱਚ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਉਦਯੋਗਪਤੀਆਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਹਰ ਤਰ੍ਹਾਂ ਦੇ ਉੱਦਮ ਕਰ ਰਹੀ ਹੈ।


ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ