Veer Val Diwas: ‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਧਾਮੀ
Veer Val Diwas:SGPC ਨੇ ਭਾਰਤ ਸਰਕਾਰ ਦੇ ਸਬੰਧਿਤ ਮੰਤਰਾਲਿਆਂ ਅਤੇ ਸੀਬੀਐੱਸਈ ਨੂੰ ਸਥਿਤੀ ਸਪਸ਼ਟ ਕਰਨ ਸਬੰਧੀ ਲਿਖਿਆ ਪੱਤਰ।
Veer Val Diwas:(Parambir Singh Aulakh): ਕੇਂਦਰ ਸਰਕਾਰ ਵੱਲੋਂ ਐਲਾਨੇ 'ਵੀਰ ਬਾਲ ਦਿਵਸ' ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। SGPC ਨੇ ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਭਾਰਤ ਦੇ ਸਿੱਖਿਆ, ਸਭਿਆਚਾਰ ਅਤੇ ਘੱਟ ਗਿਣਤੀ ਮਾਮਲੇ ਮੰਤਰਾਲਿਆਂ ਸਮੇਤ CBSE ਪਾਸੋਂ ਇਸ ਬਾਰੇ ਸਪਸ਼ਟੀਕਰਨ ਮੰਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀ ਕਿਸੇ ਵੀ ਸਿੱਖ-ਵਿਰੋਧੀ ਹਰਕਤ ਨੂੰ ਪਰਵਾਨ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਸਬੰਧੀ ਨਿਰਦੇਸ਼ਾਂ ਤਹਿਤ ਵੱਖ-ਵੱਖ ਸੂਬਿਆਂ ਅੰਦਰ ਵਿੱਦਿਅਕ ਅਦਾਰਿਆਂ ਵਿੱਚ ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦੀਆਂ ਸਾਹਮਣੇ ਆਈਆਂ ਹਰਕਤਾਂ ਬਾਰੇ ਸਿੱਖ ਸੰਗਤ ਵੱਲੋਂ ਵੱਡੇ ਇਤਰਾਜ਼ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ਰਲ਼ਗੱਡ ਕਰਨ ਵਾਲੀਆਂ ਇਨ੍ਹਾਂ ਹਰਕਤਾਂ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Property Tax News: ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਣ ਨੂੰ ਲੈ ਕੇ ਵੱਡੀ ਖ਼ਬਰ !
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦਾ ਜੋ ਖ਼ਦਸ਼ਾ ਸੀ ਉਸੇ ਦਾ ਹੀ ਨਤੀਜਾ ਹੈ ਕਿ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਉਣ ਦੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿੱਖ ਵਿਰੋਧੀ ਵਰਤਾਰੇ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਿਤ ਸੂਬਾ ਸਰਕਾਰ ਦੀ ਬਣਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਸਿੱਖ ਜਗਤ ਕਦੇ ਵੀ ਪਰਵਾਨ ਨਹੀਂ ਕਰ ਸਕਦਾ ਅਤੇ ਸਾਹਿਬਜ਼ਾਦਿਆਂ ਦੇ ਕਿਰਦਾਰ ਕਰਵਾਉਣ ਵਾਲੇ ਵਿੱਦਿਅਕ ਅਦਾਰਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਸੀਐੱਮ ਭਗਵੰਤ ਮਾਨ ਦਾ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੂੰ ਵੱਡਾ ਚੈਲੰਜ !