Punjab Farmers Protest: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੇ ਬਰਨਾਲਾ ਸਥਿਤ ਰਿਹਾਇਸ਼ ਦੇ ਸਾਹਮਣੇ ਦਿਨ-ਰਾਤ ਦਾ ਧਰਨਾ ਪਿਛਲੇ ਤਿੰਨ ਦਿਨਾਂ ਤੋਂ ਲਗਾਇਆ ਹੋਇਆ ਧਰਨਾ ਸਮਾਪਤ ਕਰ ਦਿੱਤਾ।
Trending Photos
Farmers Protest News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੇ ਬਰਨਾਲਾ ਸਥਿਤ ਰਿਹਾਇਸ਼ ਦੇ ਸਾਹਮਣੇ ਦਿਨ-ਰਾਤ ਦਾ ਧਰਨਾ ਪਿਛਲੇ ਤਿੰਨ ਦਿਨਾਂ ਤੋਂ ਲਗਾਇਆ ਹੋਇਆ ਧਰਨਾ ਸਮਾਪਤ ਹੋ ਗਿਆ ਹੈ। ਧਰਨਾ ਖ਼ਤਮ ਕਰਦੇ ਹੋਏ ਕਿਸਾਨਾਂ ਨੇ ਸਰਕਾਰਾਂ ਖਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ।
ਕਿਸਾਨਾਂ ਮੁਤਾਬਕ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਬਰਬਾਦ ਹੋਈ ਹੈ, ਉਨ੍ਹਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਦੀ ਫ਼ਸਲ ਦੀ ਦੁਬਾਰਾ ਬਿਜਾਈ ਨਹੀਂ ਹੋ ਸਕਦੀ ਉਨ੍ਹਾਂ ਨੂੰ ਇੱਕ ਲੱਖ ਰੁਪਏ, ਜਿਨ੍ਹਾਂ ਦੇ ਪਸ਼ੂ ਮਰ ਗਏ ਉਨ੍ਹਾਂ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਅਤੇ ਜਿਨ੍ਹਾਂ ਦੇ ਘਰ ਹੜ੍ਹ ਵਿੱਚ ਰੁੜ ਗਏ ਹਨ ਉਨ੍ਹਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਉਤੇ ਹੜ੍ਹ ਪੀੜ੍ਹਤਾਂ ਨੂੰ ਕੋਈ ਮਦਦ ਨਹੀਂ ਦੇਣ ਦਾ ਦੋਸ਼ ਲਗਾ ਕੇ ਪਿਛਲੇ ਤਿੰਨ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨ ਨੇਤਾਵਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਧਰਨਾ ਸਮਾਪਤ ਕਰਦੇ ਹੋਏ ਅਗਲੇ ਸੰਘਰਸ਼ ਲਈ ਰਣਨੀਤੀ ਉਲੀਕਣ ਦੀ ਗੱਲ ਆਖੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਨੇਤਾਵਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਤੇ ਕਿਸਾਨਾਂ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਪੰਜਾਬ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਦੇ ਸਾਹਮਣੇ ਤਿੰਨ ਰੋਜ਼ਾ ਧਰਨੇ ਦਿੱਤੇ ਸਨ। ਇਸ ਤਹਿਤ ਅੱਜ ਕਿਸਾਨ ਜਥੇਬੰਦੀਆਂ ਨੇ ਰੋਸ ਵਿਖਾਵਾ ਕੀਤਾ।
ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਅਗਲੇ ਪ੍ਰੋਗਰਾਮ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਤਿੰਨ ਦਿਨ ਤੋਂ ਚੱਲ ਰਹੇ ਸੰਘਰਸ਼ ਨੂੰ ਸਮਾਪਤ ਕਰਦੇ ਹੋਏ ਅਗਲੇ ਪ੍ਰੋਗਰਾਮ ਤਹਿਤ ਅਗਲਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਪੰਜਾਬ ਵਿੱਚ ਹੜ੍ਹ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੰਦੀ।
ਇਹ ਵੀ ਪੜ੍ਹੋ : Rajasthan Accident News: ਰਾਜਸਥਾਨ 'ਚ ਵਾਪਰਿਆ ਸੜਕ ਹਾਦਸਾ- ਟਰੱਕ ਦੀ ਬੱਸ ਨਾਲ ਹੋਈ ਟੱਕਰ, 11 ਲੋਕਾਂ ਦੀ ਮੌਤ, 20 ਜ਼ਖਮੀ