Fazilka News: ਫਾਜ਼ਿਲਕਾ ਦੇ ਪਿੰਡ ਖਿਆਲੀ ਢਾਬ ਵਿੱਚ ਨਹਿਰ ਉਤੇ ਪਿੰਡ ਦੇ ਕਿਸਾਨਾਂ ਨੇ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਨੇ ਦੋਸ਼ ਲਗਾਏ ਕਿ ਨਹਿਰ ਵਿੱਚ ਲੱਗਦੇ ਮੋਘੋ ਤੋੜ ਦਿੱਤੇ ਗਏ ਹਨ ਅਤੇ ਸ਼ਰੇਆਮ ਪਾਣੀ ਚੋਰੀ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਉਨ੍ਹਾਂ ਦੀ ਸ਼ਿਕਾਇਤ ਵੀ ਕੀਤੀ ਗਈ ਪਰ ਸੁਣਵਾਈ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੇ ਨਹਿਰ ਉਤੇ ਧਰਨਾ ਲਗਾ ਦਿੱਤਾ ਹੈ। ਫਿਰ ਵੀ ਸੁਣਵਾਈ ਨਾ ਹੋਈ ਤਾਂ ਕਿਸਾਨਾਂ ਨੇ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।


COMMERCIAL BREAK
SCROLL TO CONTINUE READING

ਪਿੰਡ ਖਿਆਲੀ ਢਾਬ ਦੇ ਸਾਬਕਾ ਸਰਪੰਚ ਰਵਿੰਦਰ ਕੁਮਾਰ ਅਤੇ ਕਿਸਾਨ ਨੇਤਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੇੜੇ ਸਥਿਤ ਨਹਿਰ ਨਹਿਰ ਵਿੱਚ ਮੋਘਾ ਤੋੜ ਕੇ ਨਹਿਰੀ ਪਾਣੀ ਚੋਰੀ ਕੀਤਾ ਜਾ ਰਿਹਾ ਹੈ, ਜਦਕਿ ਅਜਿਹੇ ਵਿੱਚ ਪਿਛੇ ਪਾਣੀ ਰਹਿ ਜਾਣ ਕਾਰਨ ਉਨ੍ਹਾਂ ਦੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ ਹੈ ਅਤੇ ਉਨ੍ਹਾਂ ਦੀ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਹਾਲਾਂਕਿ ਉਨ੍ਹਾਂ ਵੱਲੋਂ ਵਿਭਾਗ ਨੂੰ ਸ਼ਿਕਾਇਤ ਵੀ ਕੀਤੀ ਗਈ ਪਰ ਸੁਣਵਾਈ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੇ ਨਹਿਰ ਉਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਹੈ।


ਇੰਨਾ ਹੀ ਨਹੀਂ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਹੁਣ ਵੀ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਤਾਂ ਉਹ ਹਾਈਵੇ ਉਤੇ ਧਰਨਾ ਲਗਾਉਣਗੇ। ਹਾਲਾਂਕਿ ਹੁਣ ਧਰਨੇ ਉਤੇ ਬੈਠੇ ਕਿਸਾਨਾਂ ਵੱਲੋਂ ਨਾ ਸਿਰਫ ਨਹਿਰੀ ਪਾਣੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਬਲਕਿ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਚੱਲਦੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਉਧਰ ਮੌਕੇ ਉਪਰ ਪਹੁੰਚੇ ਨਹਿਰੀ ਵਿਭਾਗ ਦੇ ਐਸਡੀਓ ਸੁਨੀਲ ਕੁਮਾਰ ਨੇ ਕਿਹਾ ਕਿ ਨਹਿਰ ਦੇ ਮੋਘੇ ਦੇ ਨਾਲ ਛੇੜਛਾਨੀ ਕੀਤੀ ਗਈ ਹੈ, ਜਿਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਜਿਥੇ ਮੋਘੇ ਨੂੰ ਸਹੀ ਕਰਵਾਇਆ ਜਾਵੇਗਾ ਉਥੇ ਨਹਿਰੀ ਪਾਣੀ ਚੋਰੀ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : UPSC Chairperson: ਪ੍ਰੀਤੀ ਸੂਦਨ ਬਣੀ UPSC ਦੀ ਨਵੀਂ ਚੇਅਰਪਰਸਨ, ਮਨੋਜ ਸੋਨੀ ਦੀ ਥਾਂ ਲੈਣਗੇ