Dhuri News: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2376114

Dhuri News: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Dhuri News: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਤੋਂ ਵੋਟਾਂ ਲੈਣ ਵੇਲੇ ਆਖਦੇ ਸਨ ਕਿ ਮੈਂ ਤੁਹਾਡੇ ਘਰ ਦੇ ਚੁੱਲਿਆਂ ਦੀ ਅੱਗ ਨੂੰ ਮੈਂ ਕਦੇ ਬੁਝਣ ਨਹੀਂ ਦੇਵਾਂਗਾ ਪਰ ਅੱਜ ਸਾਡੇ ਘਰਾਂ ਦਾ ਗੁਜ਼ਾਰਾ ਕਰਨ ਮੁਸ਼ਕਲ ਹੋ ਗਿਆ ਹੈ।

Dhuri News: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Dhuri News: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ। ਜਿਸ ਦੇ ਚੱਲਗੇ ਸਿਵਲ ਹਸਪਤਾਲ ਧੂਰੀ ਵਿਖੇ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਆਸ਼ਾ ਵਰਕਰ ਵੱਲੋਂ 15 ਅਗਸਤ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਗੱਲ ਆਖੀ ਹੈ।

ਇਸ ਮੌਕੇ ਤੇ ਆਸ਼ਾ ਵਰਕਰਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤੋਂ 65 ਸਾਲ ਕਰਨ ਅਤੇ ਉਨਾਂ ਨੂੰ ਖਾਲੀ ਹੱਥ ਤੋਰਨ ਦੀ ਬਜਾਏ ਘੱਟੋ ਘੱਟ 5 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ। ਇਸ ਦੇ ਨਾਲ ਹੀ ਵਰਕਰਾਂ ਨੂੰ ਸੇਵਾ ਮੁਕਤੀ ਸਮੇਂ 10 ਹਜ਼ਾਰ ਰੁਪਏ ਪੈਨਸ਼ਨ ਮੁਹੱਈਆ ਕਰਵਾਈ ਜਾਵੇ। ਪ੍ਰਦਰਸ਼ਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਬੇਲੋੜੇ ਕੰਮ ਬੰਦ ਕੀਤੇ ਜਾਣ ਅਤੇ ਕੱਟੇ ਹੋਏ ਇਨਸੈਂਟਵਾਂ ਦੀ ਬਹਾਲੀ ਅਤੇ ਹੋਰ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।

ਆਸ਼ਾ ਵਰਕਰ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਦਿਲਕਸ਼ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦਾ ਗਲਾ ਘੁੱਟਣ 'ਤੇ ਉੱਤਰ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਤੋਂ ਵੋਟਾਂ ਲੈਣ ਵੇਲੇ ਆਖਦੇ ਸਨ ਕਿ ਮੈਂ ਤੁਹਾਡੇ ਘਰ ਦੇ ਚੁੱਲਿਆਂ ਦੀ ਅੱਗ ਨੂੰ ਮੈਂ ਕਦੇ ਬੁਝਣ ਨਹੀਂ ਦੇਵਾਂਗਾ ਪਰ ਅੱਜ ਸਾਡੇ ਘਰਾਂ ਦਾ ਗੁਜ਼ਾਰਾ ਕਰਨ ਮੁਸ਼ਕਲ ਹੋ ਗਿਆ ਹੈ।

ਉਹਨਾਂ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਸਾਹਿਬ ਨੇ ਸਿਹਤ ਉੱਪਰ ਸਭ ਤੋਂ ਵੱਧ ਧਿਆਨ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਹਵਾ ਹਵਾਈ ਹੋ ਰਿਹਾ ਹੈ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Trending news