Dhuri News(Devinder Kumar Kheepal): ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ‘ਮਿਸ਼ਨ ਸਹਿਯੋਗ’ ਤਹਿਤ ਧੂਰੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਧੂਰੀ ਦੇ ਵਿਖੇ ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਵਿਸ਼ਾਲ ਜਾਗਰੂਕਤਾ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫ਼ਾਏ ਦਾ ਪੂਰੇ ਤਨ ਤੇ ਮਨ ਨਾਲ ਤਹੱਈਆ ਕੀਤਾ ਗਿਆ ਹੈ। ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਅੱਗੇ ਆਉਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

ਡੀ.ਆਈ.ਜੀ ਨੇ ਕਿਹਾ ਕਿ ਜਿਹੜੇ ਵਿਅਕਤੀ ਗ਼ਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਦੀ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੂੰ ਇਸ ਕੋਹੜ ਰੂਪੀ ਦਲਦਲ ਵਿੱਚੋਂ ਕੱਢਣ ਲਈ ਵੀ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਨਸ਼ਿਆਂ ਦੇ ਰੋਗ ਦਾ ਮਿਆਰੀ ਇਲਾਜ ਕਰਨ ਲਈ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਜਿਹੜੇ ਵੀ ਵਿਅਕਤੀ ਆਪਣੀ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਮਾੜੀ ਕੁਰੀਤੀ ਵਿੱਚੋਂ ਨਿਕਲ ਕੇ ਤੰਦਰੁਸਤ ਹੋਣਗੇ ਉਨ੍ਹਾਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ।


ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਪਿੰਡ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਤੇ ਨੌਜਵਾਨ ਖੇਡਾਂ ਵਿੱਚ ਹਿੱਸਾ ਲੈ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾ ਸਕਣ।


ਇਸ ਮੌਕੇ ਤੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਚੇਤਾਵਨੀ ਭਰੇ ਲਹਿਜ਼ੇ ਚ ਕਿਹਾ ਕਿ ਅਗਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਫੜਿਆਂ ਗਿਆ ਤਾਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਨੂੰ ਫਰੀਜ ਕੀਤਾ ਜਾਵੇਗਾ ਅਤੇ ਸਾਰੀ ਉਮਰ ਜੇਲ੍ਹ ਚ ਕੱਟਣੀ ਪਵੇਗੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਬੂਟੇ ਵੀ ਲਗਾਏ ਗਏ।