Dhuri Murder case/ਦਵਿੰਦਰ ਖੀਪਲ ਧੂਰੀ: ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਹੈਰਾਨ ਕਰ ਦੇਣ ਵਾਲਾ ਮਾਮਲਾ ਧੂਰੀ ਤੋਂ ਸਾਹਮਣੇ ਆਇਆ ਹੈ। ਦਰਅਸਲ  ਧੂਰੀ ਦੇ ਬੰਗਲਾ ਮੁੱਖੀ ਮੰਦਿਰ 'ਚ ਇੱਕ ਵਿਅਕਤੀ ਦਾ ਪਹਿਲਾਂ ਕਤਲ ਕੀਤਾ ਗਿਆ ਤੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਵਿੱਚ ਸੁੱਟਿਆ ਗਿਆ ਹੈ।


COMMERCIAL BREAK
SCROLL TO CONTINUE READING

ਪੁਲਿਸ ਨੂੰ ਲਾਸ਼ ਮੰਦਿਰ ਵਿੱਚ ਬਣੇ ਹਵਨ ਕੁੰਡ ਵਿੱਚ ਬਰਾਮਦ ਹੋਈ ਹੈ। ਕਤਲ ਕਰਨ ਵਾਲੇ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਜੁੱਟ ਗਈ ਹੈ।


ਇਹ ਵੀ ਪੜ੍ਹੋ: Nijjar Murder Case: ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ 'ਚ ਤਿੰਨ ਗ੍ਰਿਫਤਾਰ; ਭਾਰਤ 'ਤੇ ਲਗਾਇਆ ਵੱਡਾ ਇਲਜ਼ਾਮ

ਜਾਣੋ ਪੂਰਾ ਮਾਮਲਾ
ਧੂਰੀ ਦੇ ਬੰਗਲਾ ਮੁੱਖੀ ਮੰਦਿਰ ਵਿੱਚ ਇੱਕ ਵਿਅਕਤੀ ਦਾ ਕਤਲ ਹੋ ਗਿਆ ਹੈ ਜਿਸ ਨੂੰ ਲੇ ਕੇ ਸ਼ਹਿਰ ਵਿੱਚ ਇਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਹੈ। ਧੂਰੀ, ਸੰਗਰੂਰ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਿਰ ਦੇ ਪੁਜਾਰੀਆਂ ਵੱਲੋਂ ਇੱਕ 33 ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰਕੇ ਹਵਨਕੁੰਡ ਹੇਠਾਂ ਦੱਬਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।


ਮੌਕੇ ਉੱਤੇ ਪੁੱਜੀ ਪੁਲਿਸ ਵੱਲੋਂ ਮਿਰਤਕ ਵਿਅਕਤੀ ਦੀ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ ਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਮ੍ਰਿਤਕ ਦੇ ਬਾਪ ਦਾ ਰੋ- ਰੋ ਕੇ ਬੁਰਾ ਹਾਲ ਹੈ।


ਮੌਕੇ ਉੱਤੇ ਪੁੱਜੇ ਪੁਲਿਸ ਅਫਸਰ ਸੋਰਭ ਸਬਰਵਾਲ ਨੇ ਦੱਸਿਆ ਕਿ ਮੰਦਿਰ ਵਿੱਚ ਹੋਏ ਕਤਲ ਦੀ ਬਰੀਕੀ ਨਾਲ ਜਾਂਚ ਚਲ ਰਹੀ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ।


ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਦਿਨੀਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਸਿਖਾਉਂਦਾ ਸੀ ਅਤੇ 2 ਤਾਰੀਕ ਨੂੰ ਨਹੀਂ ਆਇਆ ਸੀ।  ਜਦੋਂ ਮੰਦਰ 'ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ 'ਚ ਨਹੀਂ ਆਏ ਸਨ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਉਸ 'ਤੇ ਸ਼ੱਕ ਹੋਇਆ ਅਤੇ ਉਸ ਨੂੰ ਥਾਣੇ ਲੈ ਆਇਆ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਅੱਗ ਦੇ ਟੋਏ ਹੇਠਾਂ ਦੱਬ ਦਿੱਤਾ ਹੈ।


ਇਹ ਵੀ ਪੜ੍ਹੋ: ​Amritsar News: 4 ਕਿਲੋ ਆਈ.ਈ.ਸੀ. ਡਰੱਗ ਅਤੇ 1 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੁਲਿਸ ਐਕਸੀਅਨ ਦੇ ਇੰਚਾਰਜ ਸੌਰਵ ਸੱਭਰਵਾਲ ਨੇ ਹਵਨਕੁੰਡ ਹੇਠੋਂ ਦੱਬੀ ਹੋਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ। ਉਨ੍ਹਾਂ ਕਿਹਾ ਕਿ ਬਗਲਾਮੁਖੀ ਮੰਦਿਰ ਦੇ ਪੁਜਾਰੀ ਪਰਮਾਨੰਦ ਅਤੇ ਮੁਖ ਪੁਜਾਰੀ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।