Dimpy Dhillon News: ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਸੰਕੇਤ ਦਿੱਤੇ।  ਇਸ ਤੋਂ ਇਲਾਵਾ ਉਨ੍ਹਾਂ ਨੇ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁਝ ਸਥਾਨਕ ਆਗੂਆਂ ਨਾਲ ਉਨ੍ਹਾਂ ਗੱਲਬਾਤ ਹੋਈ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਜੇਕਰ ਸੀਐਮ ਭਗਵੰਤ ਮਾਨ ਜਾਂ ਉਨ੍ਹਾਂ ਦਾ ਕੋਈ ਜ਼ਿੰਮੇਵਾਰ ਵਿਅਕਤੀ ਆਉਂਦਾ ਹੈ ਤਾਂ ਉਹ ਉਨ੍ਹਾਂ ਨਾਲ ਮੀਟਿੰਗ ਕਰਨਗੇ। ਆਪਣੀਆਂ ਸਾਰੀਆਂ ਮੰਗਾਂ ਰੱਖਣਗੇ। ਜੇਕਰ ਸਰਕਾਰ ਮੰਗਾਂ ਮੰਨਣ ਲਈ ਤਿਆਰ ਹੈ ਤਾਂ ਅਸੀਂ ਪਾਰਟੀ ਦਾ ਸਾਥ ਦੇਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਮੁੜ ਮੀਟਿੰਗ ਉਸੇ ਥਾਂ 'ਤੇ ਕਰਨਗੇ।


ਦੂਜੇ ਪਾਸੇ ਡਿੰਪੀ ਵੱਲੋਂ ਪਾਰਟੀ ਛੱਡਣ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਹੁਦਾ ਸੰਭਾਲ ਲਿਆ ਹੈ। ਅੱਜ ਉਹ ਆਪਣੀ ਰਿਹਾਇਸ਼ 'ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਲਈ ਵੱਡੀ ਗਿਣਤੀ ਵਿੱਚ ਸਮਰਥਕ ਪੁੱਜਣੇ ਸ਼ੁਰੂ ਹੋ ਗਏ ਹਨ।
ਦੂਜੇ ਪਾਸੇ ਅਕਾਲੀ ਆਗੂਆਂ ਨੇ ਡਿੰਪੀ ਢਿੱਲੋਂ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।


ਇਹ ਵੀ ਪੜ੍ਹੋ : Jalalabad News: ਜਲਾਲਾਬਾਦ 'ਚ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਦੀ ਛਾਪੇਮਾਰੀ; 38 ਵਾਹਨ ਜ਼ਬਤ


ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਲਈ ਵੀ ਸੀ। ਉੱਥੇ ਪਹੁੰਚਦੇ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਡਿੰਪੀ ਢਿੱਲੋਂ ਪਾਰਟੀ ਛੱਡਣ ਵਾਲੇ ਹਨ। ਡਿੰਪੀ ਨੇ ਇਸ ਦਾ ਕਾਰਨ ਮਨਪ੍ਰੀਤ ਸਿੰਘ ਬਾਦਲ ਨੂੰ ਦੱਸਿਆ ਸੀ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਏ ਤਾਂ ਉਨ੍ਹਾਂ ਨੂੰ ਪਾਰਟੀ ਟਿਕਟ ਕਿਵੇਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਪਾਰਟੀ ਦੇ ਸਮਰਥਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ : Roopnagar Motivation: ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਫਤਹਿ ਬਣਾਇਆ ਰਿਕਾਰਡ; ਡੀਜੀਪੀ ਨੇ ਕੀਤੀ ਸ਼ਲਾਘਾ