Dimpy Dhillon News: ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਖੁਦ ਗਿੱਦੜਬਾਹਾ ਪਹੁੰਚੇ ਅਤੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਨੇ ਸੁਖਬੀਰ ਤੇ ਮਨਪ੍ਰੀਤ ਬਾਦਲ 'ਤੇ ਨਿਸ਼ਾਨਾ ਸਾਧਿਆ। ਇਹ ਵੀ ਸਪੱਸ਼ਟ ਕੀਤਾ ਕਿ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਿੰਪੀ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਡਿੰਪੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪਹਿਲਾਂ ਨਾ ਤਾਂ ਖੁਦ ਨੂੰ ਅਤੇ ਨਾ ਹੀ ਡਿੰਪੀ ਨੂੰ ਉਮੀਦਵਾਰ ਐਲਾਨਿਆ ਸੀ। ਹੁਣ ਮੈਂ ਕਹਿੰਦਾ ਹਾਂ ਕਿ ਉਨ੍ਹਾਂ ਨੂੰ ਇੱਥੋਂ ਚੋਣ ਲੜਨੀ ਚਾਹੀਦੀ ਹੈ। ਮੈਂ ਉਨ੍ਹਾਂ ਨੂੰ ਚੋਣ ਲੜਨ ਦੀ ਚੁਣੌਤੀ ਦਿੰਦਾ ਹਾਂ।



ਸੀਐਮ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਸਨ ਕਿ ਉਹ ਪੱਚੀ ਸਾਲ ਰਾਜ ਕਰਨਗੇ ਪਰ ਅੱਜ ਸਥਿਤੀ ਇਹ ਹੈ ਕਿ 25 ਲੋਕ ਵੀ ਉਨ੍ਹਾਂ ਨਾਲ ਜਾਣ ਨੂੰ ਤਿਆਰ ਨਹੀਂ ਹਨ। ਸਮਾਂ ਬਹੁਤ ਸ਼ਕਤੀਸ਼ਾਲੀ ਹੈ। ਸੁਖਬੀਰ ਨੇ ਅਫਸਰਾਂ ਨਾਲ ਹੱਥ ਵੀ ਨਹੀਂ ਮਿਲਾਇਆ, ਸਲਾਮੀ ਦਾ ਜਵਾਬ ਵੀ ਨਹੀਂ ਦਿੱਤਾ।


ਇਹ ਵੀ ਪੜ੍ਹੋ : Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਉਨ੍ਹਾਂ ਨੇ ਕਾਂਗਰਸ ਨਾਲ ਸਮਝੌਤਾ ਕਰ ਲਿਆ ਸੀ ਅਤੇ ਸਮਾਂ ਮਿਆਦ ਨੂੰ ਪੰਜ ਸਾਲਾਂ ਵਿੱਚ ਵੰਡਿਆ ਗਿਆ ਸੀ। ਪਰ ਉਹਨਾਂ ਨੂੰ ਇਹ ਨਹੀਂ ਸੀ ਪਤਾ ਕਿ ਸਤੌਜ ਦੇ ਮਾਸਟਰ ਦਾ ਮੁੰਡਾ ਵੀ ਆਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਪੈਸਾ ਨਹੀਂ ਹੈ। ਅਸੀਂ ਸਮਾਜ ਸੇਵਾ ਲਈ ਆਏ ਹਾਂ।


ਇਹ ਵੀ ਪੜ੍ਹੋ : Chandigarh News: ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ; ਬਿਨਾਂ ਮਨਜ਼ੂਰੀ ਦੇ ਚੱਲ ਰਹੇ ਕੋਚਿੰਗ ਸੈਂਟਰ