ਪੰਜਾਬ ਤੋਂ ਸਿੱਧੀਆਂ ਚੱਲਣਗੀਆਂ ਕੈਨੇਡਾ ਅਮਰੀਕਾ ਦੀਆਂ ਫਲਾਈਟਾਂ! ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ
Advertisement

ਪੰਜਾਬ ਤੋਂ ਸਿੱਧੀਆਂ ਚੱਲਣਗੀਆਂ ਕੈਨੇਡਾ ਅਮਰੀਕਾ ਦੀਆਂ ਫਲਾਈਟਾਂ! ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਸੂਬੇ ਵਿੱਚ ਆਪਣੇ ਜੱਦੀ ਸਥਾਨਾਂ ਨੂੰ ਜਾ ਸਕਣਗੇ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਹ ਮੁੱਦਾ ਚਰਚਾ ਵਿੱਚ ਰਿਹਾ ਹੈ।

 

ਪੰਜਾਬ ਤੋਂ ਸਿੱਧੀਆਂ ਚੱਲਣਗੀਆਂ ਕੈਨੇਡਾ ਅਮਰੀਕਾ ਦੀਆਂ ਫਲਾਈਟਾਂ! ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਮੁੱਦੇ 'ਤੇ ਅਹਿਮ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਇੱਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਤੁਰੰਤ ਕੇਂਦਰ ਨਾਲ ਭਾਈਵਾਲੀ ਕਰਨ ਦੇ ਨਿਰਦੇਸ਼ ਦਿੱਤੇ। ਮੌਜੂਦਾ ਸਮੇਂ ਵਿਚ ਹਵਾਈ ਅੱਡੇ ਤੋਂ ਦੁਬਈ ਅਤੇ ਸ਼ਾਰਜਾਹ ਲਈ ਸਿਰਫ ਦੋ ਅੰਤਰਰਾਸ਼ਟਰੀ ਉਡਾਣਾਂ ਚਲਦੀਆਂ ਹਨ। ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਦੇ ਵੱਡੀ ਗਿਣਤੀ ਲੋਕ ਅਮਰੀਕਾ, ਕੈਨੇਡਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਵਿੱਚ ਵਸੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਸੂਬੇ ਵਿੱਚ ਆਪਣੇ ਜੱਦੀ ਸਥਾਨਾਂ ਨੂੰ ਜਾ ਸਕਣਗੇ।

 

ਮਾਨ ਸਰਕਾਰ ਪੂਰੀ ਕਰੇਗੀ ਪੰਜਾਬ ਵਾਸੀਆਂ ਦੀ ਮੰਗ

ਮਾਨ ਨੇ ਵਿਭਾਗ ਨੂੰ ਇੱਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਬਾਰੇ ਵਿਆਪਕ ਸਹਿਮਤੀ ਬਣਾਉਣ ਲਈ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਤੁਰੰਤ ਮੀਟਿੰਗ ਕਰਨ ਲਈ ਕਿਹਾ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਪੰਜਾਬ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੈਨੇਡਾ ਵਿੱਚ ਸਿੱਖਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਹ ਮੁੱਦਾ ਚਰਚਾ ਵਿੱਚ ਰਿਹਾ ਹੈ।

 

 

WATCH LIVE TV 

 

 

Trending news