Jeet Mahendra Sidhu Suspend:  ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਨੁਸਾਸ਼ਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ।


COMMERCIAL BREAK
SCROLL TO CONTINUE READING

ਅੱਜ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖਿਲਾਫ ਮਿਲੀ ਸ਼ਿਕਾਇਤ ’ਤੇ ਵਰਚੂਅਲ ਮੀਟਿੰਗ (ਵੀਡਿਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ।


ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਜਿਸਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ।


ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਖਹਿਰਾ ਦੇ ਖਿਲਾਫ ਜਾਂਚ ਕੀਤੀ ਜਾਵੇਗੀ ਤੇਜ਼, ਈਡੀ ਦੀ ਰਿਪੋਰਟ ਨੂੰ ਆਧਾਰ ਵਜੋਂ ਵਰਤਣ ਦੀ ਤਿਆਰੀ


ਉਨ੍ਹਾਂ ਨੇ ਦੱਸਿਆ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿੱਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖਿਲਾਫ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ। ਅਨੁਸਾਸ਼ਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖਸ਼ਿਆ ਨਹੀਂ ਜਾਵੇਗਾ।


ਇਹ ਵੀ ਪੜ੍ਹੋ : Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ