Partap Singh Bajwa: ਖੇਲੋ ਇੰਡੀਆ ਸਕੀਮ ਤਹਿਤ ਮੋਦੀ ਸਰਕਾਰ ਵੱਲੋਂ ਫੰਡਾਂ `ਚ ਪੰਜਾਬ ਨਾਲ ਵਿਤਕਰੇਬਾਜ਼ੀ; ਬਾਜਵਾ ਨੇ ਨਸ਼ਰ ਕੀਤੇ ਹੈਰਾਨੀਜਨਕ ਅੰਕੜੇ
Partap Singh Bajwa: ਖੇਲੋ ਇੰਡੀਆ ਸਕੀਮ ਤਹਿਤ ਫੰਡ ਵੰਡਣ ਵਿੱਚ ਪੰਜਾਬ ਨਾਲ ਵਿਤਕਰੇਬਾਜ਼ੀ ਕਰਨ ਉਤੇ ਪ੍ਰਤਾਪ ਸਿੰਘ ਬਾਜਪਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ।
Pratap Singh Bajwa: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੋਦੀ ਸਰਕਾਰ ਉਪਰ ਪੰਜਾਬ ਨਾਲ ਵਿਤਕਰੇਬਾਜ਼ੀ ਕਰਨ ਦੇ ਗੰਭੀਰ ਦੋਸ਼ ਲਗਾਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਲੋ ਇੰਡੀਆ ਸਕੀਮ ਤਹਿਤ ਫੰਡਾਂ ਦੀ ਕੀਤੀ ਗਈ ਵੰਡ ਵਿਤਕਰੇ ਦੀ ਇੱਕ ਤਾਜ਼ਾ ਮਿਸਾਲ ਹੈ। ਖੇਡਾਂ ਦੇ ਖੇਤਰ ਵਿੱਚ ਵੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਇਹ ਵੀ ਪੜ੍ਹੋ : Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਧਰਨਾ ਚੁੱਕਣ ਦੀ ਦਿੱਤੀ ਧਮਕੀ
ਉਨ੍ਹਾਂ ਨੇ ਕਿਹਾ ਕਿ ਪੈਰਿਸ ਓਲੰਪਿਕ ਲਈ 43 ਖਿਡਾਰੀਆਂ ਨੂੰ ਭੇਜਣ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਨੂੰ ਕ੍ਰਮਵਾਰ 78 ਅਤੇ 66 ਕਰੋੜ ਰੁਪਏ ਦਿੱਤੇ ਗਏ ਹਨ। ਇਸ ਦੇ ਉਲਟ ਉੱਤਰ ਪ੍ਰਦੇਸ਼ ਅਤੇ ਗੁਜਰਾਤ ਨੂੰ 438 ਅਤੇ 426 ਕਰੋੜ ਰੁਪਏ ਦਿੱਤੇ ਗਏ ਹਨ। ਇਨ੍ਹਾਂ ਸੂਬਿਆਂ ਨੇ ਪੈਰਿਸ ਓਲੰਪਿਕ ਲਈ ਸਿਰਫ਼ 9 ਅਥਲੀਟ ਭੇਜੇ ਹਨ। ਉਨ੍ਹਾਂ ਨੇ ਕਿਹਾ ਕਿ ਮਤਰੇਈ ਮਾਂ ਵਾਲਾ ਸਲੂਕ ਖੇਡ ਅਤੇ ਖੇਤੀ ਪ੍ਰਤਿਭਾ ਨੂੰ ਕਮਜ਼ੋਰ ਕਰਦਾ ਹੈ। ਕਾਬਿਲੇਗੌਰ ਹੈ ਕਿ ਅਰੁਣਾਚਲ ਪ੍ਰਦੇਸ਼ ਨੂੰ 148 ਕਰੋੜ ਰੁਪਏ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂ