Mansa Clash News: ਪਿੰਡ ਮੂਸਾ `ਚ ਸ੍ਰੀ ਗ੍ਰੰਥ ਸਾਹਿਬ ਦੇ ਸਰੂਪ ਨੂੰ ਲੈ ਕੇ ਹੋਈ ਤਕਰਾਰ
ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਤਕਰਾਰਬਾਜ਼ੀ ਹੋਈ ਹੈ। ਪਿੰਡ ਮੂਸਾ ਦੇ ਗੁਰੂ ਘਰ ਦੀ ਕਮੇਟੀ ਵੱਲੋਂ ਅੱਜ ਪਿੰਡ ਮੂਸਾ ਵਿੱਚ ਹੀ ਇੱਕ ਪ੍ਰਾਈਵੇਟ ਸਕੂਲ `ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਚੁੱਕ ਕੇ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕਰ ਦਿੱਤਾ ਹੈ। ਉਧਰ ਸਕੂਲ
Mansa Clash News: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਤਕਰਾਰਬਾਜ਼ੀ ਹੋਈ ਹੈ। ਪਿੰਡ ਮੂਸਾ ਦੇ ਗੁਰੂ ਘਰ ਦੀ ਕਮੇਟੀ ਵੱਲੋਂ ਅੱਜ ਪਿੰਡ ਮੂਸਾ ਵਿੱਚ ਹੀ ਇੱਕ ਪ੍ਰਾਈਵੇਟ ਸਕੂਲ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਚੁੱਕ ਕੇ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕਰ ਦਿੱਤਾ ਹੈ। ਉਧਰ ਸਕੂਲ ਦੇ ਪ੍ਰਬੰਧਕ ਨੇ ਦੋਸ਼ ਲਾਇਆ ਹੈ ਕਿ ਬਿਨਾਂ ਵਜ੍ਹਾ ਉਨ੍ਹਾਂ ਦੇ ਘਰ ਵਿੱਚ ਆ ਕੇ ਜਿੰਦੇ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਿਨਾਂ ਕਮਰਕਸੇ ਕੀਤੇ ਹੋਏ ਜ਼ਬਰਦਸਤੀ ਚੁੱਕ ਕੇ ਲੈ ਗਏ ਹਨ ਜਦੋਂਕਿ ਗੁਰੂ ਗ੍ਰੰਥ ਸਾਹਿਬ ਮਾਮਲੇ ਵਿਚੋਂ 2020 ਵਿੱਚ ਉਨ੍ਹਾਂ ਦਾ ਸਮਝੌਤਾ ਹੋਇਆ ਸੀ।
ਮੂਸਾ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਿੰਡ ਵਿੱਚ ਹੀ ਇੱਕ ਪਬਲਿਕ ਸਕੂਲ ਵਿੱਚ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲਿਆਉਣ ਲਈ ਪਿੰਡ ਵਾਸੀਆਂ ਵੱਲੋਂ ਇਕੱਤਰ ਹੋ ਕੇ ਜਿੰਦੇ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ ਦੇ ਮਾਲਕ ਬਾਬਾ ਰਾਜਵਿੰਦਰ ਸਿੰਘ ਘਰਾਗਣੇ ਵਾਲੇ 11 ਮਈ ਆਪਣੇ ਸਕੂਲ ਵਿੱਚ ਇੱਕ ਪ੍ਰੋਗਰਾਮ ਕਰਨ ਲਈ ਕਈ ਮਹੀਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਏ ਗਏ ਸਨ ਪਰ ਬਾਅਦ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸਾਹਿਬ ਵਿਖੇ ਵਾਪਸ ਨਹੀਂ ਕਰਨ ਆਏ ਤੇ ਆਪਣੇ ਸਕੂਲ ਦੇ ਇੱਕ ਕਮਰੇ ਵਿੱਚ ਜਿੰਦਾ ਲਗਾ ਕੇ ਸਰੂਪ ਸਾਹਿਬ ਨੂੰ ਰੱਖ ਲਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰੂ ਘਰ ਦੇ ਨਾਮ ਰਜਿਸਟਰਡ ਹੈ। ਜੇ ਕਦੇ ਬੇਅਦਬੀ ਹੋ ਗਈ ਤਾਂ ਜ਼ਿੰਮੇਵਾਰ ਗੁਰੂ ਘਰ ਦੀ ਕਮੇਟੀ ਦੀ ਹੋਵੇਗੀ। ਇਸ ਲਈ ਉਨ੍ਹਾਂ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਕੂਲ ਵਿਚੋਂ ਲਿਆ ਕੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਹੈ।
ਉਧਰ ਪ੍ਰਾਈਵੇਟ ਸਕੂਲ ਦੇ ਮਾਲਕ ਬਾਬਾ ਰਾਜਵਿੰਦਰ ਸਿੰਘ ਘਰਾਗਣਾ ਨੇ ਦੱਸਿਆ ਕਿ 2012 ਵਿੱਚ ਅਕਾਲ ਤਖਤ ਵੱਲੋਂ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਿੱਤੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਪਿੰਡ ਦੇ ਗੁਰੂਘਰ ਵਿਖੇ ਲਿਆ ਕੇ ਰੱਖ ਦਿੱਤੇ ਗਏ ਸਨ। ਉਸ ਤੋਂ ਬਾਅਦ 2020 ਵਿੱਚ ਉਹ ਫਿਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਆਪਣੇ ਘਰ ਆਏ ਤਾਂ ਤਕਰਾਰਬਾਜ਼ੀ ਹੋ ਗਈ ਜਿਸ ਤੋਂ ਬਾਅਦ ਐਸਜੀਪੀਸੀ ਮੈਂਬਰ ਬਾਬਾ ਬੂਟਾ ਸਿੰਘ ਨੇ ਸਮਝੌਤਾ ਵੀ ਕਰਵਾ ਦਿੱਤਾ ਗਿਆ ਸੀ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਫਿਰ ਤੋਂ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਹੁਣ ਉਹ ਆਪਣੇ ਢਾਈ ਮਹੀਨੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸਕੂਲ ਵਿੱਚ ਲਿਆ ਕੇ ਰੋਜ਼ਾਨਾ ਨਿਤਨੇਮ ਕਰਦੇ ਸਨ ਤੇ ਸਹਿਜ ਪਾਠ ਦੇ ਪ੍ਰਕਾਸ਼ ਕੀਤੇ ਹੋਏ ਸਨ ਤੇ ਹਰ ਮਹੀਨੇ ਦੀਵਾਨ ਵੀ ਸਜਾਏ ਜਾਂਦੇ ਸਨ। ਇਸ ਦੀ ਪੂਰੀ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਦਿੱਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਲੋਕ ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਆ ਕੇ ਜਿੰਦੇ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਬਿਨਾਂ ਕਮਰਕਸੇ ਕੀਤੇ ਹੋਏ ਲੈ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਪ੍ਰਬੰਧਕਾਂ ਦੇ ਵੀ ਮਾਮਲਾ ਧਿਆਨ ਵਿੱਚ ਹੈ।