ਗੁਰਦਾਸਪੁਰ ਦੇ ਕਸਬਾ ਦੋਰਾਂਗਲਾ 'ਚ ਭਗਵਾਨ ਦੀਆਂ ਤਸਵੀਰਾਂ ਨਾਲ ਬੇਅਦਬੀ
Advertisement

ਗੁਰਦਾਸਪੁਰ ਦੇ ਕਸਬਾ ਦੋਰਾਂਗਲਾ 'ਚ ਭਗਵਾਨ ਦੀਆਂ ਤਸਵੀਰਾਂ ਨਾਲ ਬੇਅਦਬੀ

ਪੰਜਾਬ ਦੇ ਗੁਰਦਾਸਪੁਰ 'ਚ ਸ਼ਨੀਵਾਰ ਨੂੰ ਅਸ਼ਟਮੀ ਦੇ ਮੌਕੇ 'ਤੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਦੋਰਾਂਗਲਾ ਵਿੱਚ ਮਾਰਕੀਟ ਕਮੇਟੀ ਵੱਲੋਂ ਅਸ਼ਟਮੀ ਮੌਕੇ ਲਗਾਏ ਗਏ ਲੰਗਰ ਦੌਰਾਨ ਵਾਪਰੀ। ਘਟਨਾ ਤੋਂ ਬਾਅਦ ਮਾਰਕੀਟ ਕਮੇਟੀ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਮੇਟੀ ਨੇ ਪੁਲਿਸ ’ਤੇ ਦੰਗੇ ਕਰਵਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। &nbs

ਗੁਰਦਾਸਪੁਰ ਦੇ ਕਸਬਾ ਦੋਰਾਂਗਲਾ 'ਚ ਭਗਵਾਨ ਦੀਆਂ ਤਸਵੀਰਾਂ ਨਾਲ ਬੇਅਦਬੀ

ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ 'ਚ ਸ਼ਨੀਵਾਰ ਨੂੰ ਅਸ਼ਟਮੀ ਦੇ ਮੌਕੇ 'ਤੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਦੋਰਾਂਗਲਾ ਵਿੱਚ ਮਾਰਕੀਟ ਕਮੇਟੀ ਵੱਲੋਂ ਅਸ਼ਟਮੀ ਮੌਕੇ ਲਗਾਏ ਗਏ ਲੰਗਰ ਦੌਰਾਨ ਵਾਪਰੀ। ਘਟਨਾ ਤੋਂ ਬਾਅਦ ਮਾਰਕੀਟ ਕਮੇਟੀ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਮੇਟੀ ਨੇ ਪੁਲਿਸ ’ਤੇ ਦੰਗੇ ਕਰਵਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।

 

ਘਟਨਾ ਗੁਰਦਾਸਪੁਰ ਦੇ ਦੋਰਾਂਗਲਾ ਦੀ ਹੈ। ਅਸ਼ਟਮੀ ਮੌਕੇ ਮਾਰਕੀਟ ਕਮੇਟੀ ਵੱਲੋਂ ਲੰਗਰ ਲਗਾਇਆ ਗਿਆ। ਇਸ ਦੌਰਾਨ ਇੱਕ ਨੌਜਵਾਨ ਨੇ ਆ ਕੇ ਮਾਤਾ ਪਾਰਵਤੀ ਅਤੇ ਸ਼ਿਵ ਦੀਆਂ ਮੂਰਤੀਆਂ 'ਤੇ ਚੱਪਲਾਂ ਪਾ ਦਿੱਤੀਆਂ। ਉਸ ਦੀ ਇਸ ਹਰਕਤ ਨੂੰ ਦੇਖ ਕੇ ਲੰਗਰ 'ਤੇ ਮੌਜੂਦ ਲੋਕ ਹੈਰਾਨ ਰਹਿ ਗਏ। ਇਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਨੌਜਵਾਨ ਨੂੰ ਫੜ ਲਿਆ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਸੂਚਨਾ ਤੋਂ ਬਾਅਦ ਇੱਕ ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ।

 

ਪੁਲਿਸ ਨੇ ਆਈਪੀਸੀ 295 ਤਹਿਤ ਕੇਸ ਦਰਜ ਕਰ ਲਿਆ ਹੈ

ਲੰਮੇ ਧਰਨੇ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ 295 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Trending news