ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਿੰਡ ਮੋੜਾ, ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ 8 ਏਕੜ ਪੰਚਾਇਤੀ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ
Advertisement

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਿੰਡ ਮੋੜਾ, ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ 8 ਏਕੜ ਪੰਚਾਇਤੀ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ

ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਵੱਲੋਂ ਪੰਚਾਇਤੀ ਜਮੀਨਾਂ ਨੂੰ ਨਜਾਇਜ ਕਾਬਜਕਾਰਾਂ ਤੋਂ 31 ਮਈ 2022 ਤੱਕ ਛੁਡਾਵਉਣ ਲਈ ਜਾਰੀ ਕੀਤੇ ਗਈਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਦੀ ਅਗਵਾਈ ਅਧੀਨ ਅੱਜ ਗਰਾਮ ਪੰਚਾਇਤ ਮੋੜਾ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀ 8 ਏਕੜ ਪੰਚਾਇਤੀ ਜਮੀਨ ਦਾ ਕਬਜਾ ਗ੍ਰਾਮ ਪੰਚਾਇਤ ਮੋੜਾ ਨੂੰ ਸਪੁਰਦ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਿੰਡ ਮੋੜਾ, ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ 8 ਏਕੜ ਪੰਚਾਇਤੀ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ

ਬਿਮਲ ਸ਼ਰਮਾ/ਸ਼੍ਰੀ ਅਨੰਦਪੁਰ ਸਾਹਿਬ: ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਵੱਲੋਂ ਪੰਚਾਇਤੀ ਜਮੀਨਾਂ ਨੂੰ ਨਜਾਇਜ ਕਾਬਜਕਾਰਾਂ ਤੋਂ 31 ਮਈ 2022 ਤੱਕ ਛੁਡਾਵਉਣ ਲਈ ਜਾਰੀ ਕੀਤੇ ਗਈਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਦੀ ਅਗਵਾਈ ਅਧੀਨ ਅੱਜ ਗਰਾਮ ਪੰਚਾਇਤ ਮੋੜਾ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀ 8 ਏਕੜ ਪੰਚਾਇਤੀ ਜਮੀਨ ਦਾ ਕਬਜਾ ਗ੍ਰਾਮ ਪੰਚਾਇਤ ਮੋੜਾ ਨੂੰ ਸਪੁਰਦ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਅਮਰਿੰਦਰ ਪਾਲ ਸਿੰਘ ਨੇ ਦੱਸਿਆ ਗਿਆ ਕਿ ਗ੍ਰਾਮ ਪੰਚਾਇਤ ਮੋੜਾ ਦੀ ਜਮੀਨ ਸਬੰਧੀ ਪੰਜਾਬ ਵਿਲੇਜ਼ ਕੋਮਨ ਲੈਂਡ ਰੈਗੂਲੇਸ਼ਨ ਐਕਟ 1961 ਦੀ ਧਾਰਾ 7 ਅਧੀਨ ਕੇਸ ਦਾ ਫੈਸਲਾ ਕੂਲੈਕਟਰ ਰੂਪਨਗਰ ਦੀ ਅਦਾਲਤ ਵੱਲੋ ਕਈ ਸਾਲ ਪਹਿਲਾਂ ਗ੍ਰਾਮ ਪੰਚਾਇਤ ਦੇ ਹੱਕ ਵਿੱਚ ਕੀਤਾ ਗਿਆ।ਹੁਣ ਸਰਕਾਰ ਵੱਲੋ ਪੰਚਾਇਤੀ ਜਮੀਨਾਂ ਦੇ ਕਬਜੇ ਛੁਡਵਾਉਣ ਦੇ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

Trending news