ਵਾਅਦਾ ਖਿਲਾਫ਼ੀ ਤੋਂ ਪ੍ਰੇਸ਼ਾਨ ਕਿਸਾਨ, ਚਲਾਇਆ ਰੇਲ ਰੋਕੋ ਅੰਦੋਲਨ, 3 ਘੰਟੇ ਆਵਾਜਾਈ ਰਹੀ ਠੱਪ
ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਕਿਸਾਨਾਂ ਵੱਲੋਂ ਇਕ ਦਿਨ ਹੀ ਰੇਲ ਰੋਕੋ ਅੰਦੋਲਨ ਕੀਤਾ ਗਿਆ, ਰੇਲਵੇ ਅਵਾਜਾਈ ਤਿੰਨ ਘੰਟਿਆਂ ਲਈ ਠੱਪ ਰਹੀ, ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ।
ਭਰਤ ਸ਼ਰਮਾ/ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੇ ਨਾ ਪੂਰਾ ਹੋਣ ਦੇ ਆਉਣ ਵਾਲੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਇਕ ਦਿਨ ਦੇ ਲਈ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ।
ਜਿਸ ਨੂੰ ਕਾਮਯਾਬ ਬਣਾਉਣ ਲਈ ਲੁਧਿਆਣਾ ਦੇ ਕਸਬਾ ਕਿਲਾ ਰਾਏਪੁਰ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤੇ ਗਏ ਅਤੇ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਵੱਖਰੀਆਂ ਵੱਖਰੀਆਂ ਮੰਗਾਂ ਬਾਰੇ ਦੱਸਿਆ ਅਤੇ ਕਿਹਾ ਕਿ ਸਰਕਾਰ ਨੇ ਚੁਣਾਵੀ ਵਾਅਦੇ ਕੀਤੇ ਸਨ ਉਨ੍ਹਾਂ 'ਚ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਕਿਸਾਨ ਯੁਨੀਅਨ ਦੇ ਆਗੂਆਂ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਵਿਚ ਕਿਸਾਨਾਂ ਨੂੰ ਆਪਣੀ ਹੀ ਜ਼ਮੀਨ ਵਿਚ ਮਿੱਟੀ ਕੱਢਣ 'ਤੇ ਕੀਤੇ ਜਾ ਰਹੇ ਪਰਚੇ ਹਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਬੇਰੋਜਗਾਰ ਨੇ ਇਸ ਤੋਂ ਇਲਾਵਾ ਜੋ ਪੜੇ ਲਿਖੇ ਪ੍ਰੋਫੈਸਰ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ।
ਉਨ੍ਹਾਂ 'ਤੇ ਲਾਠੀਆਂ ਵਰ੍ਹਿਆਂ ਨੇ ਉਨ੍ਹਾਂ ਦੀ ਗੱਲ ਸਰਕਾਰ ਨੇ ਨਹੀਂ ਸੁਣੀ, ਉਨ੍ਹਾਂ ਮੰਨਿਆ ਕਿ ਕੁਝ ਯਾਤਰੀਆਂ ਨੂੰ ਜਰੂਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਅਸੀਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਵੀ ਲੜ ਰਹੇ ਹਨ ਜੋ ਨਿੱਜੀਕਰਨ ਹੋ ਰਿਹਾ ਹੈ ਉਸ ਨਾਲ ਨੌਜਵਾਨ ਬੇਰੋਜਗਾਰ ਹੋ ਰਹੇ ਨੇ ਉਨ੍ਹਾਂ ਨੇ ਕਿਹਾ ਕਿ ਜੇਕਰ ਨੇੜੇ ਤੇੜੇ ਟਰੇਨਾਂ ਰੋਕੀਆਂ ਨੇ ਉਨ੍ਹਾਂ ਨੂੰ ਆਉਣ ਦਿੱਤਾ ਜਾਵੇ ਅਸੀਂ ਲੰਗਰ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ ਹੈ।
WATCH LIVE TV