Jathedar Harpreet Singh: ਸਾਡੇ ਧਾਰਮਿਕ ਸਥਾਨਾਂ ਨੂੰ ਪਿਕਨਿਕ ਸਪਾਟ ਨਾ ਸਮਝੋ-ਜਥੇਦਾਰ ਹਰਪ੍ਰੀਤ ਸਿੰਘ
ਸਿੱਖ ਧਰਮ ਦੇ ਧਾਰਮਿਕ ਅਸਥਾਨਾਂ ਨੂੰ ਪਿਕਨਿਕ ਸਪਾਟ ਨਹੀਂ ਸਮਝਣਾ ਚਾਹੀਦਾ ਕਿਉਂਕਿ ਇਥੇ ਹਰ ਸਖ਼ਸ਼ ਦੀ ਆਸਥਾ ਜੁੜੀ ਹੋਈ ਹੈ। ਇਹ ਵਿਚਾਰ ਮਾਨਸਾ ਦੇ ਪਿੰਡ ਫਫੜੇ ਭਾਈਕੇ ਵਿੱਚ ਕਰਵਾਏ ਗਏ ਗੁਰਮਤਿ ਸਨਮਾਨ ਸਮਾਗਮ ਵਿੱਚ ਪਹੁੰਚੇ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪ੍ਰਗਟ ਕੀਤੇ। ਗਰਮੀਆਂ ਦੀਆਂ ਛੁੱਟੀਆਂ ਦ
Jathedar Harpreet Singh: ਸਿੱਖ ਧਰਮ ਦੇ ਧਾਰਮਿਕ ਅਸਥਾਨਾਂ ਨੂੰ ਪਿਕਨਿਕ ਸਪਾਟ ਨਹੀਂ ਸਮਝਣਾ ਚਾਹੀਦਾ ਕਿਉਂਕਿ ਇਥੇ ਹਰ ਸਖ਼ਸ਼ ਦੀ ਆਸਥਾ ਜੁੜੀ ਹੋਈ ਹੈ। ਇਹ ਵਿਚਾਰ ਮਾਨਸਾ ਦੇ ਪਿੰਡ ਫਫੜੇ ਭਾਈਕੇ ਵਿੱਚ ਕਰਵਾਏ ਗਏ ਗੁਰਮਤਿ ਸਨਮਾਨ ਸਮਾਗਮ ਵਿੱਚ ਪਹੁੰਚੇ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪ੍ਰਗਟ ਕੀਤੇ।
ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਿੱਖ ਧਰਮ ਦੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਰ ਕੈਂਪ ਕਰਵਾਏ ਜਾਂਦੇ ਹਨ। ਸਮਰ ਕੈਂਪ ਦੀ ਸਮਾਪਤੀ ਦੌਰਾਨ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਗੁਰਮਿਤ ਸਨਮਾਨ ਸਮਾਗਮ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।
ਉਨ੍ਹਾਂ ਨੇ ਸਮਰ ਕੈਂਪ ਵਿੱਚ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਮਰ ਕੈਂਪ ਵਿੱਚ ਜ਼ਿਲ੍ਹੇ ਭਰ ਦੇ 3200 ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਸਿੱਖ ਧਰਮ ਦੇ ਨਾਲ ਇਤਿਹਾਸ ਤੋਂ ਜਾਗਰੂਕ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਵੱਲੋਂ ਕੋਸ਼ਿਸ਼ ਕੀਤੀ ਹੈ।
ਅਜਿਹੇ ਪੰਜਾਬ ਭਰ ਵਿੱਚ ਸਮਰ ਕੈਂਪ ਹੋਣੇ ਚਾਹੀਦੇ ਹਨ ਤਾਂ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੇ ਨਾਲ ਜੋੜਿਆ ਜਾ ਸਕੇ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਮੰਦਰ ਸਾਹਿਬ ਆ ਕੇ ਕੁਝ ਲੋਕ ਵਾਰ-ਵਾਰ ਸ਼ਰਾਰਤ ਕਰਦੇ ਹਨ ਜੋ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਪਿਕਨਿਕ ਸਪਾਟ ਨਹੀਂ ਹੈ।
ਪਿਛਲੇ ਲੰਮੇ ਸਮੇਂ ਤੋਂ ਪੱਗੜੀਧਾਰੀ ਲੋਕਾਂ ਨੂੰ ਅੱਤਵਾਦ ਅਤੇ ਵੱਖਵਾਦ ਨਾਲ ਜੋੜਨ ਦੇ ਮੁੱਦੇ ਉਪਰ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਿੱਖ ਧਾਰਮਿਕ ਚਿੰਨ੍ਹ ਉਤੇ ਕਿਸੇ ਨੂੰ ਵੀ ਟਿੱਪਣੀ ਕਰਨ ਦੀ ਇਜਾਜ਼ਾਤ ਨਹੀਂ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਕਿਉਂਕਿ ਉਹ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ