Kisan Scheme:14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਤਾਂ ਦੂਜੇ ਪਾਸੇ ਕਿਸਾਨ ਦਾ ਇੱਕ ਧੜਾ ਸ਼ੰਭੂ ਬਾਰਡਰ, ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਫਸਲਾਂ ਦੇ ਸਮਰਥਨ ਮੁੱਲ ਦੀ ਗਰੰਟੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਹਾਲਾਂਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤ ਵਿੱਚ ਵੀ ਕਈ ਵੱਡੇ- ਵੱਡੇ ਫੈਸਲੇ ਲੈ ਰਹੀ ਹੈ। ਦੇਸ਼ ਦੀ ਬੀਜੇਪੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਜਿਹੀਆਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ਦਾ ਸਿੱਧਾ ਅਸਰ ਕਿਸਾਨਾਂ ਦੀ ਇਨਕਮ 'ਤੇ ਪਿਆ ਹੈ। ਕੇਂਦਰ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਸਕੀਮਾਂ ਦਾ ਅਸਰ ਕਿਸਾਨਾਂ ਦੇ ਜੀਵਨ ਪੱਧਰ 'ਤੇ ਸਾਫ਼ ਨਜ਼ਰ ਆ ਰਿਹਾ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਨੂੰ ਚੰਗਾ ਜੀਵਨ ਬਤੀਤ ਕਰਨ ਦੇ ਲਈ ਲਈ ਕੇਂਦਰ ਸਰਕਾਰ ਨੇ ਫਸਲ ਬੀਮਾ ਯੋਜਨਾ, ਕਿਸਾਨ ਸਨਮਾਨ ਯੋਜਨਾ, ਵਿਆਜ ਸਬਸਿਡੀ ਸਕੀਮ,ਪਸ਼ੂ ਧਨ ਯੋਜਨਾ, ਮੱਛੀ ਪਾਲਣ ਯੋਜਨਾ, ਦੁੱਧ ਉਤਪਾਦਨ ਯੋਜਨਾ, ਕਿਸਾਨ ਉਤਪਾਦਕ ਸੰਗਠਨ ਸਮੇਤ ਕਈ ਯੋਜਨਾਵਾਂ ਚਲਾਈਆਂ ਹਨ। ਇਹਨਾਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ।


ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ


ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸਾਲ 2016 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਫਸਲ ਦੀ ਬਿਜਾਈ ਤੋਂ ਲੈ ਕੇ ਵਾਢੀ ਤੱਕ ਦੇ ਵੀ ਨੁਕਸਾਨ ਹੁੰਦਾ ਹੈ ਉਸ ਨੂੰ ਇਸ ਬੀਮਾ ਯੋਜਨਾ ਵਿੱਚ ਕਵਰ ਕੀਤਾ ਜਾਂਦਾ ਹੈ। ਹੜੀ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਫਸਲਾਂ ਦਾ ਬੀਮਾ ਕੀਤਾ ਜਾਂਦਾ ਹੈ।


ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ 


ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ 24 ਫਰਵਰੀ, 2019 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਕਿਸਾਨਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ, ਕਿਸਾਨਾਂ ਨੂੰ ਹਰ ਸਾਲ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਪੈਸਾ ਡਾਇਰੈਕਟ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਹੋ ਜਾਂਦਾ ਹੈ।


ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ 
ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ 12 ਸਤੰਬਰ, 2019 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਕਿਸਾਨਾਂ ਨੂੰ ਬੁਢਾਪੇ ਵਿੱਚ ਵਿੱਤੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਸਕੀਮ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। 18 ਤੋਂ 40 ਸਾਲ ਦੀ ਉਮਰ ਵਰਗ ਦੇ ਕਿਸਾਨ ਇਸ ਸਕੀਮ ਅਧੀਨ ਆਉਂਦੇ ਹਨ। ਇਸ ਵਿੱਚ ਕਿਸਾਨਾਂ ਤੋਂ ਉਨ੍ਹਾਂ ਦੀ ਉਮਰ ਦੇ ਹਿਸਾਬ ਨਾਲ 55 ਤੋਂ 200 ਰੁਪਏ ਤੱਕ ਦਾ ਬੀਮਾ ਪ੍ਰੀਮੀਅਮ ਲਿਆ ਜਾਂਦਾ ਹੈ ਅਤੇ ਬਦਲੇ ਵਿੱਚ 60 ਸਾਲ ਦੀ ਉਮਰ ਵਿੱਚ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਕਿਸਾਨ ਮਾਨਧਨ ਯੋਜਨਾ ਦੇ ਤਹਿਤ, ਭਾਰਤੀ ਜੀਵਨ ਬੀਮਾ ਨਿਗਮ-ਐਲਆਈਸੀ ਦੇ ਅਧੀਨ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ।


ਸੋਧਿਆ ਵਿਆਜ ਸਬਸਿਡੀ ਸਕੀਮ (MISS)


ਕੇਂਦਰ ਸਰਕਾਰ ਕਿਸਾਨਾਂ ਨੂੰ ਸਸਤੀਆਂ ਦਰਾਂ 'ਤੇ ਖੇਤੀ ਕਰਜ਼ੇ ਮੁਹੱਈਆ ਕਰਵਾਉਂਦੀ ਹੈ। ਇਸ ਦੇ ਲਈ ਕਿਸਾਨਾਂ ਲਈ ਕਿਸਾਨ ਕ੍ਰੈਡਿਟ ਕਾਰਡ ਸਕੀਮ ਸ਼ੁਰੂ ਕੀਤੀ ਗਈ ਸੀ, ਤਾਂ ਜੋ ਕਿਸਾਨ ਖੇਤੀਬਾੜੀ ਦੇ ਕੰਮਾਂ ਲਈ ਕਰਜ਼ਾ ਲੈ ਸਕਣ। ਇਸ ਦੇ ਲਈ ਕਿਸਾਨਾਂ ਨੂੰ ਬਹੁਤ ਘੱਟ ਵਿਆਜ ਦਰਾਂ 'ਤੇ ਖੇਤੀ ਕਰਜ਼ੇ ਦਿੱਤੇ ਜਾਂਦੇ ਹਨ। ਭਾਰਤ ਸਰਕਾਰ ਨੇ ਵਿਆਜ ਸਬਸਿਡੀ ਸਕੀਮ (ISS) ਸ਼ੁਰੂ ਕੀਤੀ ਸੀ। ਇਸ ਨੂੰ ਹੁਣ ਸੋਧਿਆ ਵਿਆਜ ਸਬਸਿਡੀ ਸਕੀਮ (MISS) ਕਿਹਾ ਜਾਂਦਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 3 ਲੱਖ ਰੁਪਏ ਤੱਕ ਦਾ ਖੇਤੀ ਕਰਜ਼ਾ ਦਿੱਤਾ ਜਾਂਦਾ ਹੈ। ਇਸ 'ਤੇ 7 ਫੀਸਦੀ ਸਾਲਾਨਾ ਦੀ ਦਰ ਨਾਲ ਵਿਆਜ ਵਸੂਲਿਆ ਜਾਂਦਾ ਹੈ। ਜੇਕਰ ਕੋਈ ਕਿਸਾਨ ਇਸ ਕਰਜ਼ੇ ਦੀ ਸਮੇਂ ਸਿਰ ਅਦਾਇਗੀ ਕਰਦਾ ਹੈ ਤਾਂ ਉਸ ਨੂੰ ਵਿਆਜ ਵਿੱਚ 3 ਫੀਸਦੀ ਤੱਕ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਕਿਸਾਨ ਨੂੰ 4 ਫੀਸਦੀ ਦੀ ਦਰ ਨਾਲ 3 ਲੱਖ ਰੁਪਏ ਤੱਕ ਦਾ ਕਰਜ਼ਾ ਮਿਲਦਾ ਹੈ।


ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ (9 ਅਗਸਤ, 2020)


ਖੇਤੀਬਾੜੀ ਖੇਤਰ ਵਿੱਚ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਨੇ ਖੇਤੀ ਬੁਨਿਆਦੀ ਢਾਂਚਾ ਫੰਡ ਤਿਆਰ ਕੀਤਾ ਹੈ। ਇਸ ਫੰਡ ਵਿੱਚੋਂ ਫ਼ਸਲ ਦੀ ਕਟਾਈ ਤੋਂ ਲੈ ਕੇ ਇਸ ਦੇ ਸੁਰੱਖਿਅਤ ਭੰਡਾਰਨ ਦੇ ਪ੍ਰਬੰਧਾਂ ਤੱਕ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੋਲਡ ਸਟੋਰੇਜ, ਪ੍ਰੋਸੈਸਿੰਗ ਯੂਨਿਟ, ਵੇਅਰਹਾਊਸ, ਪੈਕੇਜਿੰਗ ਯੂਨਿਟ ਆਦਿ ਦੇ ਨਿਰਮਾਣ ਲਈ ਕਿਸਾਨਾਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦਿੱਤੇ ਜਾਂਦੇ ਹਨ। ਇਸ ਯੋਜਨਾ ਵਿੱਚ, 2 ਕਰੋੜ ਰੁਪਏ ਤੱਕ ਦੇ ਕਰਜ਼ੇ 'ਤੇ ਵੱਧ ਤੋਂ ਵੱਧ 7 ਸਾਲਾਂ ਲਈ 03 ਪ੍ਰਤੀਸ਼ਤ ਤੱਕ ਦੀ ਵਿਆਜ ਛੋਟ ਦਿੱਤੀ ਜਾਂਦੀ ਹੈ।