Kapurthala News (ਚੰਦਰ ਮੜੀਆ):  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਅਮਰੀਕਾ ਵਿੱਚ ਰਹਿ ਰਹੇ ਇੱਕ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਦੌਰਾਨ ਉਸਦੀ ਮਾਂ ਦੇ ਵੀ ਗੋਲੀ ਮਾਰਨ ਉਪਰੰਤ ਘਰ ਤੋਂ ਥੋੜ੍ਹੀ ਦੂਰ ਜਾ ਕੇ ਕਥਿਤ ਮੁਲਜ਼ਮ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।


COMMERCIAL BREAK
SCROLL TO CONTINUE READING

ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਦੋਵਾਂ ਭਰਾਵਾਾਂ ਦੀਆਂ ਲ਼ਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਮਾਂ ਨੂੰ ਹਸਪਤਾਲ ਦਾਖ਼ਲ ਕਰਵਾ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਸਾਬਕਾ ਸਰਪੰਚ ਸਰਬਜੀਤ ਸਿੰਘ ਪੱਪਲ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਸਾਬਕਾ ਸਰਪੰਚ ਸੁਰਤ ਸਿੰਘ ਜਿਸਦਾ ਬੇਟਾ ਭੁਪਿੰਦਰ ਸਿੰਘ ਪਿਛਲੇ 80 ਸਾਲਾਂ ਤੋਂ ਅਮਰੀਕਾ ਵਿੱਚ ਮੰਡਹਿੱਲ ਆਪਣੇ ਦੋ ਬੇਟੇ ਕਰਮਜੀਤ ਸਿੰਘ ਮੁਲਤਾਨੀ ਤੇ ਵਿਪੁੰਨ ਪਾਲ ਮੁਲਤਾਨੀ ਸਮੇਤ ਪਰਿਵਾਰ ਨਾਲ ਰਹਿ ਰਿਹਾ ਸੀ।


ਬੀਤੀ ਰਾਤ ਭੁਪਿੰਦਰ ਸਿੰਘ ਦਾ ਵੱਡਾ ਲੜਕਾ ਕਰਮਜੀਤ ਮੁਲਤਾਨੀ ਘਰ ਆਇਆ ਤਾਂ ਆਪਣੇ ਕਮਰੇ ਵਿਚ ਸੌਂ ਰਹੇ ਆਪਣੇ 26 ਸਾਲ ਛੋਟੇ ਭਰਾ ਵਿਪੁਨ ਮੁਲਤਾਨੀ ਉਤੇ ਗੋਲੀਆਂ ਚਲਾ ਦਿੱਤੀਆਂ ਜਿਸਦੀ ਆਵਾਜ਼ ਸੁਣਕੇ ਨਾਲ ਦੇ ਕਮਰੇ ਵਿਚ ਸੁੱਤੇ ਉਸਦੇ ਮਾਤਾ ਪਿਤਾ ਬਾਹਰ ਆਏ ਤਾਂ ਬਚਾਅ ਦੌਰਾਨ ਮਾਂ ਦੇ ਗੋਲੀ ਲੱਗ ਗਈ।


ਇਸ ਘਟਨਾ ਉਪਰੰਤ ਹਮਲਾਵਾਰ ਕਰਮਜੀਤ ਮੁਲਤਾਨੀ ਘਰੋਂ ਬਾਹਰ ਨਿਕਲ ਗਿਆ ਤੇ ਮਗਰੋਂ ਪਰਿਵਾਰ ਮੈਂਬਰਾ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਘਟਨਾ ਸਥਾਨ ਉਤੇ ਪੁੱਜੀ ਜਿਨ੍ਹਾਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਦਕਿ ਇਸ ਘਟਨਾ ਦੌਰਾਨ ਵਿਪਨ ਮੁਲਤਾਨੀ ਮ੍ਰਿਤਕ ਪਾਇਆ ਗਿਆ। ਇਸ ਉਪਰੰਤ ਘਟਨਾ ਦੀ ਜਦ ਪੁਲਿਸ ਕਾਤਲ ਦੀ ਭਾਲ ਲਈ ਬਾਹਰ ਨਿਕਲੀ ਤਾਂ ਘਰ ਤੋਂ ਇੱਕ ਕਿਲੋਮੀਟਰ ਦੂਰ ਕਾਤਲ ਨੌਜਵਾਨ ਮ੍ਰਿਤਕ ਪਾਇਆ ਗਿਆ। ਪੁਲਿਸ ਵੱਲੋਂ ਮੁੱਢਲੀ ਜਾਂਚ ਦੌਰਾਨ ਕਿਹਾ ਕਿ ਕਾਤਲ ਵੱਲੋਂ ਆਪਣੇ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ।


ਇਸ ਘਟਨਾ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਉਤੇ ਜਾਂਚ ਕਰਨ ਲਈ ਘਟਨਾ ਵਾਲੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਖਬਰ ਪਿੰਡ ਪੁੱਜਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਇਲਾਕੇ ਸ਼ੋਕ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਿੰਡ ਵਿਚ ਰਹਿ ਰਹੀ ਬਜ਼ੁਰਗ ਦਾਦੀ ਦੀ ਹਾਲਤ ਦੇਖੀ ਨਹੀਂ ਜਾ ਰਹੀ ਜਿਸ ਦਾ ਰੋ ਰੋ ਕੇ ਬੁਰਾ ਹਾਲ ਸੀ।


ਇਹ ਵੀ ਪੜ੍ਹੋ : Amritpal Singh News: ਜੇਲ੍ਹ 'ਚ ਬੰਦ ਨਵੇਂ ਚੁਣੇ ਗਏ MP ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ!