ਆਦਮਪੁਰ ਹਵਾਈ ਅੱਡਾ ਘਰੇਲੂ ਉਡਾਣਾਂ ਲਈ ਮਾਰਚ ਦੇ ਅੰਤ ਤੱਕ ਦੁਬਾਰਾ ਹੋ ਜਾਵੇਗਾ ਚਾਲੂ
ਆਦਮਪੁਰ ਹਵਾਈ ਅੱਡਾ ਨੇੜਲੇ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ।
Adampur Domestic Airport: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮਾਰਚ ਦੇ ਅੰਤ ਤੱਕ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।
ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਹਵਾਈ ਅੱਡੇ ਤੱਕ ਪਹੁੰਚ ਕਰਨ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਕਿਹਾ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਵਲੋਂ CBI ਦੀ ਰੇਡ ਦਾ ਦਾਅਵਾ, ਕੇਂਦਰੀ ਜਾਂਚ ਏਜੰਸੀ ਨੇ ਕੀਤਾ ਇਨਕਾਰ