Malout News: ਡਾ. ਬਲਜੀਤ ਕੌਰ ਨੇ ਮਲੋਟ `ਚ 6 ਕਰੋੜ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦਾ ਕੰਮ ਕਰਵਾਇਆ ਸ਼ੁਰੂ
Malout News: ਹਲਕਾ ਮਲੋਟ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਪੈਣ ਵਾਲੀ ਸੀਵਰੇਜ ਪਾਈਪ ਦੇ ਕੰਮ ਦੀ ਸ਼ੁਰੂਆਤ ਕੀਤੀ।
Malout News: ਹਲਕਾ ਮਲੋਟ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਪੈਣ ਵਾਲੀ ਸੀਵਰੇਜ ਪਾਈਪ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸ਼ਹਿਰ ਦੀ ਸੀਵਰੇਜ ਸਮੱਸਿਆ ਨੂੰ ਪਹਿਲ ਦੇ ਆਧਾਰ ਉਤੇ ਯਤਨ ਕੀਤੇ ਜਾ ਰਹੇ ਹਨ।
ਮਲੋਟ ਦੀ ਸੀਵਰੇਜ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਗਾਤਰ ਯਤਨ ਕਰ ਰਹੇ ਹਨ। ਉਨ੍ਹਾਂ ਨੇ ਅੱਜ ਪਿੰਕ ਸਿਟੀ ਤੇ ਦਸਮੇਸ਼ ਕਲੋਨੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੀਂ ਪਾਈਪ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਜਿਸ ਉਤੇ ਕਰੀਬ 6 ਕਰੋੜ ਖਰਚ ਆਵੇਗਾ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਪਿਛਲੇਂ ਲੰਮੇ ਸਮੇਂ ਤੋਂ ਮਲੋਟ ਸ਼ਹਿਰ ਦੀ ਸੀਵਰੇਜ ਸਮੱਸਿਆ ਕਾਫੀ ਗੰਭੀਰ ਬਣੀ ਹੋਈ ਸੀ। ਇਸ ਦੇ ਹੱਲ ਲਈ ਲਗਾਤਾਰ ਯਤਨ ਜਾਰੀ ਸਨ।
ਪੰਜਾਬ ਦੀਆਂ ਜ਼ਿਮਨੀ ਚੋਣਾਂ ਦੀ ਜਿੱਤ ਉਤੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਪਸੰਦ ਆ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੇ ਫਤਵਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨਵੇ ਪ੍ਰਧਾਨ ਦੀ ਚੋਣ ਉਤੇ ਪੁੱਛੇ ਜਾਣ ਉਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਜ਼ਿੰਮੇਵਾਰੀ ਬਦਲੀ ਜਾਵੇ ਤਾਂ ਕੋਈ ਮਾੜੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ : Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
ਪੰਜਾਬ ਦੀਆਂ ਨਗਰ ਨਿਗਮ ਤੇ ਦਿੱਲੀ ਦੀਆ ਚੋਣਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਲੋਕਾਂ ਨਾਲ ਹੈ ਚੋਣਾਂ ਲਈ ਬਿਲਕੁਲ ਤਿਆਰ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਬਾਰੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਮੋਦੀ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ। ਦੂਜੇ ਪਾਸੇ ਸੀਵਰੇਜ ਬੋਰਡ ਦੇ ਅਧਿਕਾਰੀ ਰਕੇਸ਼ ਮੋਹਨ ਮੱਕੜ ਨੇ ਦੱਸਿਆ ਕਿ ਮਲੋਟ ਦੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਅੱਜ ਜੋ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਮਈ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ ਜਿਸ ਦਾ ਕਈ ਮੁਹੱਲਿਆਂ ਨੂੰ ਲਾਭ ਮਿਲੇਗਾ।
ਇਹ ਵੀ ਪੜ੍ਹੋ : Jalandhar Encounter: ਜਲੰਧਰ ਵਿੱਚ ਪੁਲਿਸ ਐਨਕਾਊਂਟਰ, ਪੁਲਿਸ ਅਤੇ ਲਾਰੈਂਸ ਗਰੁੱਪ ਵਿਚਾਲੇ ਚੱਲੀਆਂ ਗੋਲੀਆਂ