Shiromani Akali Dal: ਅਕਾਲੀ ਦਲ ਨੇ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਸਬੰਧੀ ਦਿੱਤੇ ਬਿਆਨ `ਤੇ ਕੱਸਿਆ ਤੰਜ
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਚੀਮਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਤੰਜ ਕੱਸਿਆ।
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਚੀਮਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਤੰਜ ਕੱਸਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਕਿਸਾਨ ਪਸੰਦ ਨਹੀਂ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦਾ ਵਜ਼ੀਰ ਇਹ ਜਾਣਕਾਰੀ ਦੇਵੇ ਕਿ ਲਿਫਟਿੰਗ ਲਈ ਗੁਦਾਮ ਕਿਉਂ ਖਾਲੀ ਨਹੀਂ ਹੋ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਰਵਨੀਤ ਬਿੱਟੂ ਆਪਣੇ ਦਿੱਲੀ ਦੇ ਅਕਾਵਾਂ ਨੂੰ ਖੁਸ਼ ਕਰਨ ਲਈ ਸਿਰਫ਼ ਅੱਗ ਲਗਾਉਣ ਦਾ ਕੰਮ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਬਿੱਟੂ ਨੇ ਪੰਜਾਬ ਲਈ ਕੁਝ ਵੀ ਨਹੀਂ ਕੀਤਾ। ਅਕਾਲੀ ਦਲ ਨੇ ਪੰਜਾਬ ਵਿੱਚ ਨਵੇਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਦੇਣ ਸਮੇਂ ਮੁੱਖ ਮੰਤਰੀ ਦਫ਼ਤਰ ਜਾਣ ਤੋਂ ਰੋਕਿਆ ਸੀ, ਉਸ ਨੂੰ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਬਣਾਇਆ ਗਿਆ ਸੀ।
ਨਸ਼ਾਖੋਰੀ ਦਾ ਮੁੱਦਾ ਫਿਰ ਉਠਿਆ, ਇਲਾਜ ਦਾ ਜ਼ਿਕਰ ਨਹੀਂ
ਡਾਕਟਰ ਚੀਮਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਫਿਰ ਨਸ਼ਿਆਂ ਦੀ ਗੱਲ ਕੀਤੀ ਹੈ। ਸਭ ਨੂੰ ਪਤਾ ਹੈ ਕਿ ਇਹ ਬਿਮਾਰੀ ਬਹੁਤ ਪੁਰਾਣੀ ਹੈ ਪਰ ਇਸ ਦੇ ਇਲਾਜ ਬਾਰੇ ਕਿਸੇ ਨੇ ਨਹੀਂ ਦੱਸਿਆ। ਇਸ ਲਈ ਕੌਣ ਜ਼ਿੰਮੇਵਾਰ ਹੈ? ਪਹਿਲਾਂ ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਨੇਤਾ ਨਸ਼ਾ ਵੇਚ ਰਹੇ ਹਨ। ਉਨ੍ਹਾਂ ਨੂੰ ਦੱਸਿਆ ਜਾਵੇ ਕਿ ਅੱਜ ਕੌਣ ਨਸ਼ਾ ਵੇਚ ਰਿਹਾ ਹੈ।
ਇਹ ਵੀ ਪੜ੍ਹੋ : Gurpratap Singh Wadala: ਗੁਰਦੁਆਰਾ ਕਮਿਸ਼ਨ ਨੂੰ ਆਮ ਚੋਣਾਂ ਲਈ ਸੁਧਾਰ ਲਹਿਰ ਦਾ ਵਫਦ 13 ਨੂੰ ਮਿਲੇਗਾ: ਜਥੇਦਾਰ ਵਡਾਲਾ
ਕਿਸੇ ਨੇ ਕਿਸਾਨੀ ਤੇ ਖੇਤੀ ਦੀ ਗੱਲ ਨਹੀਂ ਕੀਤੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਅੱਜ ਇੱਕ ਵਾਰ ਫਿਰ ਨਸ਼ਿਆਂ ਨੂੰ ਮੁੱਦਾ ਬਣਾਇਆ ਗਿਆ ਹੈ ਤਾਂ ਜੋ ਅਸਲ ਮੁੱਦਿਆਂ ਤੋਂ ਧਿਆਨ ਹਟਾਇਆ ਜਾ ਸਕੇ।
ਇਹ ਵੀ ਪੜ੍ਹੋ : Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ 'ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ