Punjab News: ਮਹਾਰਾਸ਼ਟਰ ਵਿੱਚ, ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ. ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ।


COMMERCIAL BREAK
SCROLL TO CONTINUE READING

ਇਸ ਬਾਰੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਹੈ ਕਿ ਚੰਗੀ ਗੱਲ ਹੈ ਕਿ ਸਿੱਖ ਕੌਮ ਦੇ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਬੋਰਡ ਦਾ ਪ੍ਰਸ਼ਾਸਕ ਵਜੋਂ ਇੱਕ ਗੈਰ-ਸਿੱਖ ਨੂੰ ਨਿਯੁਕਤ ਕਰਨ ਦਾ ਫੈਸਲਾ ਬਦਲ ਲਿਆ। ਸਰਕਾਰ ਨੂੰ ਜਲਦੀ ਤੋਂ ਜਲਦੀ ਚੋਣਾਂ ਕਰਵਾ ਕੇ ਤਖ਼ਤ ਸਾਹਿਬ ਦੇ ਗੁਰਦੁਆਰਾ ਬੋਰਡ ਨੂੰ ਬਹਾਲ ਕਰਨਾ ਚਾਹੀਦਾ ਹੈ।



 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਗੈਰ ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਸੀ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਕਿ ਉਨ੍ਹਾਂ ਦੀ ਸੰਸਥਾ ਵਿੱਚ ਇੱਕ ਗੈਰ-ਸਿੱਖ ਅਧਿਕਾਰੀ ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਸਿੱਖ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਜਿਸ ਵਿਅਕਤੀ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਅਤੇ ਉੱਪਰੋਂ ਵਾਲ ਨਾ ਰੱਖਣ ਕਾਰਨ ਨਿਘਾਰ ਹੈ, ਉਸ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਬਣਾਇਆ ਜਾ ਸਕਦਾ ਹੈ।