Punjab Weather Update: ਪੰਜਾਬ ਦਾ ਕਈ ਜ਼ਿਲ੍ਹਿਆਂ `ਚ ਪਈ ਬੂੰਦਾਬਾਂਦੀ; ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ
Punjab Weather Update: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਸੋਮਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ, ਹਾਲਾਂਕਿ ਚੰਡੀਗੜ੍ਹ ਤੇ ਜਲੰਧਰ `ਚ ਕੁਝ ਥਾਵਾਂ `ਤੇ ਹੀ ਹਲਕੀ ਬਾਰਿਸ਼ ਹੋਈ।
Punjab Weather Update: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਸੋਮਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ, ਹਾਲਾਂਕਿ ਚੰਡੀਗੜ੍ਹ ਤੇ ਜਲੰਧਰ 'ਚ ਕੁਝ ਥਾਵਾਂ 'ਤੇ ਹੀ ਹਲਕੀ ਬਾਰਿਸ਼ ਹੋਈ। ਵਧਦੀ ਠੰਢ ਨਾਲ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਹੁਣ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਛੇ ਡਿਗਰੀ ਵੱਧ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਡਰਾਈਵਰਾਂ ਨੂੰ ਸਵੇਰ ਵੇਲੇ ਖਾਸ ਤੌਰ 'ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਪੰਜਾਬ ਵਿੱਚ ਸੋਮਵਾਰ ਨੂੰ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 22.4 ਡਿਗਰੀ, ਲੁਧਿਆਣਾ 'ਚ 21.0, ਪਟਿਆਲਾ 'ਚ 20.6, ਪਠਾਨਕੋਟ 'ਚ 24.6, ਬਠਿੰਡਾ 'ਚ 22.2, ਗੁਰਦਾਸਪੁਰ 'ਚ 22.0, ਬਰਨਾਲਾ 'ਚ 21.3, ਮੋਗਾ 'ਚ 21.3, ਜਲੰਧਰ 'ਚ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਐਤਵਾਰ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਗੁਰਦਾਸਪੁਰ ਪੰਜਾਬ ਦੇ ਸਭ ਤੋਂ ਨਮੀ ਵਾਲੇ ਜ਼ਿਲ੍ਹੇ ਵਜੋਂ ਦਰਜ ਕੀਤਾ ਗਿਆ ਹੈ। ਜਿੱਥੇ 22.5 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸਭ ਤੋਂ ਠੰਢਾ ਲੁਧਿਆਣਾ 23.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਜੇ ਹਰਿਆਣਾ-ਪੰਜਾਬ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ AQI ਪੱਧਰ 'ਚ ਵੀ ਸੁਧਾਰ ਹੋ ਸਕਦਾ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ