ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ `ਤੇ ਫਿਰ ਦਿਖੀ ਡਰੋਨ ਦੀ ਹਲਚਲ
Drone movement at border: ਭਾਰਤ-ਪਾਕਿ ਸਰਹੱਦ `ਤੇ ਡਰੋਨਾਂ ਦੀ ਆਵਾਜਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸਮੱਗਲਰਾਂ ਵੱਲੋਂ ਡਰੋਨਾਂ ਰਾਹੀਂ ਖੁੱਲ੍ਹੇਆਮ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ।
Punjab news: ਭਾਰਤ ਪਾਕਿ ਸਰਹੱਦੀ ਇਲਾਕਿਆਂ 'ਚ ਡਰੋਨ ਦਾਖਲ ਹੋਣ ਦਾ ਸਿਲਸਿਲਾ (Drone movement at border) ਜਾਰੀ ਹੈ। ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਪਾਰ (Amritsar Border) ਕਰ ਗਿਆ ਹੈ ਪਰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ (BSF Troops) ਨੇ ਇੱਕ ਵਾਰ ਫਿਰ ਇਸਨੂੰ ਪਾਕਿਸਤਾਨੀ ਸਰਹੱਦ ਵਿੱਚ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ ਹੈ। ਤੜਕੇ ਆਏ ਇਸ ਡਰੋਨ ਨੂੰ ਖਦੇੜਨ ਤੋਂ ਬਾਅਦ ਜਿਵੇਂ ਹੀ ਰੌਸ਼ਨੀ ਹੋਈ ਤਾਂ ਅੰਮ੍ਰਿਤਸਰ ਸਰਹੱਦ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਤੜਕੇ 3 ਵਜੇ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ। ਅੰਮ੍ਰਿਤਸਰ ਸਰਹੱਦ 'ਤੇ ਬੀਓਪੀ ਚੰਡੀਗੜ੍ਹ ਵਿਖੇ ਡਰੋਨ ਡਿੱਗਣ ਦੀ ਸੂਚਨਾ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਡਰੋਨ ਦੀ ਆਵਾਜ਼ ਸੁਣ ਕੇ ਸਾਰਿਆਂ ਨੇ ਪੋਜ਼ੀਸ਼ਨ ਲੈ ਕੇ ਆਵਾਜ਼ ਵੱਲ ਫਾਇਰ ਕੀਤਾ। ਡਰੋਨ ਦੀ ਹਰਕਤ ਦੇਖਣ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ। ਗੋਲੀਬਾਰੀ ਤੋਂ ਬਾਅਦ ਡਰੋਨ ਫਿਰ ਪਾਕਿਸਤਾਨੀ ਸਰਹੱਦ ਵੱਲ ਪਰਤਿਆ।
ਡਰੋਨ ਨੂੰ ਵਾਪਸ ਭਜਾਉਣ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਇਸ ਦੀ ਜਾਣਕਾਰੀ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਬੀਐਸਐਫ ਦੇ ਜਵਾਨ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਹੁਣ ਬੀਓਪੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੇ ਹਨ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਵਾਰ-ਵਾਰ ਹਾਰ ਦਾ ਮੂੰਹ ਦੇਖਣ ਤੋਂ ਬਾਅਦ ਵੀ ਪਾਕਿਸਤਾਨ 'ਚ ਬੈਠੇ ਸਮੱਗਲਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ 'ਤੇ ਡਰੋਨ ਭੇਜ ਰਹੇ ਹਨ। ਅਕਤੂਬਰ ਵਿੱਚ ਬੀਐਸਐਫ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆ ਰਹੇ ਤਿੰਨ ਡਰੋਨਾਂ ਨੂੰ ਡੇਗ ਦਿੱਤਾ ਸੀ। ਜਦੋਂ ਕਿ ਇੱਕ ਵਾਰ ਤਾਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਸਨ।
ਇਹ ਵੀ ਪੜ੍ਹੋ: SGPC ਚੋਣਾਂ: ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
ਬੀਤੇ ਦਿਨੀ 27 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਡਰੋਨ ਰਾਹੀਂ ਬੈਗ ਸੁੱਟਿਆ ਗਿਆ ਸੀ ਜਿਸ ਵਿੱਚ 3 ਏ.ਕੇ.-47, 3 ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਬੀ.ਐਸ.ਐਫ ਨੇ ਬੀ.ਓ.ਪੀ ਛੰਨਾ ਵਿਖੇ 17 ਅਕਤੂਬਰ ਨੂੰ 2.5 ਕਿਲੋ ਹੈਰੋਇਨ ਲੈ ਕੇ ਜਾ ਰਹੇ ਪਾਕਿ ਡਰੋਨ ਨੂੰ ਡੇਗ ਦਿੱਤਾ ਸੀ।