Punjab News: ਅੱਜ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੰਮ੍ਰਿਤਸਰ ਤੋਂ ਟੂਰਿਜ਼ਮ ਪੁਲਿਸ ਯੂਨਿਟ ਦਾ ਗਠਨ ਕੀਤਾ ਜਾਵੇਗਾ।
Trending Photos
Punjab News: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਤਿੰਨ ਦਿਨ ਦੇ ਦੌਰੇ ਉਤੇ ਹਨ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨਾ ਨੇ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੰਮ੍ਰਿਤਸਰ ਤੋਂ ਟੂਰਿਜ਼ਮ ਪੁਲਿਸ ਯੂਨਿਟ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਾਫੀ ਹੱਦ ਤੱਕ ਟ੍ਰੈਫਿਕ ਦੀ ਸਮੱਸਿਆ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਤੇ ਟ੍ਰੈਫਿਕ ਵਿੱਚ AI ਦਾ ਇਸਤੇਮਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab's Colonel Manpreet Singh Cremation LIVE: ਪੰਜਾਬ ਦਾ ਮਨਪ੍ਰੀਤ ਸਿੰਘ ਹੋਇਆ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਅਜਿਹੇ ਸਰਕਾਰੀ ਸਕੂਲ ਹਨ ਜਿਨ੍ਹਾਂ ਦਾ ਪ੍ਰਾਈਵੇਟ ਸਕੂਲ ਮੁਕਾਬਲੇ ਨਹੀਂ ਕਰ ਸਕਦੇ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਹੀ ਨਸ਼ਾ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵੱਡੇ ਪੱਧਰ ਉਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਦੇਣ ਦਾ ਪ੍ਰਬੰਧ ਕਰ ਰਹੇ ਹਨ।
ਉਨ੍ਹਾਂ ਵੱਲੋਂ ਅੱਜ ਇੱਥੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਕੇਜਰੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਦਾ ਪਹਿਲਾ 'ਸਕੂਲ ਆਫ ਐਮੀਨੈਂਸ' ਕਰਕੇ ਸਿੱਖਿਆ ਦੇ ਪੱਧਰ ਵਿੱਚ ਵੱਡਾ ਸੁਧਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਨਅਤ ਤੇ ਕਾਰੋਬਾਰੀਆਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਕਾਰੋਬਾਰੀਆਂ ਨੂੰ 882 ਯੂਨਿਟਾਂ ਮਿਲਦੀਆਂ ਸਨ ਪਰ ਹੁਣ ਜੇ ਸਾਡੀ ਸਰਕਾਰ 'ਚ ਇਹ 2 ਹਜ਼ਾਰ ਨਾ ਹੋਈਆਂ ਤਾਂ ਸਰਕਾਰ ਬਣਨ ਦਾ ਕੋਈ ਫ਼ਾਇਦਾ ਨਹੀਂ ਹੈ। ਸਰਕਾਰ ਬਣਨ ਸਮੇਂ ਬਾਕੀ ਪਾਰਟੀਆਂ ਐਲਾਨ ਕਰਦੀਆਂ ਹਨ ਪਰ ਅਸੀਂ ਗਾਰੰਟੀ ਸ਼ੁਰੂ ਕੀਤੀ ਸੀ ਤੇ ਕਈ ਪਾਰਟੀਆਂ ਨੇ ਗਾਰੰਟੀ ਸ਼ਬਦ ਵੀ ਚੋਰੀ ਕਰ ਲਿਆ ਹੈ।
ਇਹ ਵੀ ਪੜ੍ਹੋ : Who was Col Manpreet Singh? ਕਾਲਜ ਦੇ ਟਾਪਰ ਰਹੇ ਸਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਜਾਣੋ ਉਨ੍ਹਾਂ ਦੇ ਬਾਰੇ ਕੁਝ ਖਾਸ ਗੱਲਾਂ