Hoshiarpur Encounter News: ਹੁਸ਼ਿਆਰਪੁਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰ ਦਾ ਐਨਕਾਊਂਟਰ; ਪੁਲਿਸ ਮੁਲਾਜ਼ਮ ਜ਼ਖ਼ਮੀ
Hoshiarpur Encounter News: ਹੁਸ਼ਿਆਰਪੁਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰ ਦਾ ਐਨਕਾਊਂਟਰ ਕਰਨ ਦੀ ਖਬਰ ਸਾਹਮਣੇ ਆਈ ਹੈ।
Hoshiarpur Encounter News: ਹੁਸ਼ਿਆਰਪੁਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰ ਦਾ ਐਨਕਾਊਂਟਰ ਕਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਵਿੱਚ ਦਸੂਹਾ ਹਲਕੇ ਵਿੱਚ ਛਾਪੇਮਾਰੀ ਕਰਨ ਗਈ ਪੁਲਿਸ ਉਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ ਸੀ।
ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਇਕ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਹੈ। ਉਥੇ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਘਟਨਾ ਸਥਾਨ ਉਤੇ ਪੁੱਜ ਰਹੇ ਹਨ। ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਪੁਲਿਸ ਬਾਕੀ ਫਰਾਰ ਹੋਏ ਨਸ਼ਾ ਤਸਕਰਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : Delhi AAP Protest: ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ 'ਆਪ' ਅੱਜ ਕਰੇਗੀ ਪੀਐਮ ਰਿਹਾਇਸ਼ ਦਾ ਘਿਰਾਓ
ਪਿੰਡ ਮੇਵਾ ਮਿਆਣੀ ਮਨਿਆਦੀਆਂ ਵਿੱਚ ਡੀ. ਐੱਸ. ਪੀ ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਵੱਲੋਂ ਸੂਚਨਾ ਦੇ ਆਧਾਰ ਉਤੇ ਸਮੱਗਲਰ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ। ਸਮੱਗਲਰ ਸੁੱਚਾ ਸਿੰਘ ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਸਿੱਟੇ ਵਜੋਂ ਦਰਵਾਜ਼ੇ ਨਜ਼ਦੀਕ ਪਹੁੰਚੇ ਏ.ਐੱਸ.ਆਈ ਸਤਨਾਮ ਸਿੰਘ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਸ ਦੌਰਾਨ ਸਿਪਾਹੀ ਗੁਰਿੰਦਰ ਸਿੰਘ ਵੀ ਜ਼ਖਮੀ ਹੋ ਗਿਆ। ਇਸ ਮੌਕੇ ਪੁਲਿਸ ਵੱਲੋਂ ਆਪਣੇ ਬਚਾਅ ਲਈ ਫਾਇਰਿੰਗ ਵੀ ਕੀਤੀ ਗਈ। ਸਮੱਗਲਰ ਵੱਲੋਂ ਕੀਤੇ ਗਏ ਇਸ ਹਮਲੇ ਦੌਰਾਨ ਹੋਈ ਫਾਇਰਿੰਗ ਦੌਰਾਨ ਸੁੱਚਾ ਸਿੰਘ ਸਮੱਗਲਰ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਵੱਲੋਂ ਗੰਭੀਰ ਜ਼ਖਮੀ ਹੋਏ ਏਐੱਸਆਈ ਸਤਨਾਮ ਸਿੰਘ ਅਤੇ ਕਾਂਸਟੇਬਲ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਸਮੱਗਲਰ ਸੁੱਚਾ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਸੀਨੀਅਰ ਕਾਂਸਟੇਬਲ ਦੀ ਹੱਤਿਆ ਕਰਨ ਵਾਲੇ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਸੀ। ਉਸ ਨੇ ਪਿਛਲੇ ਐਤਵਾਰ (17 ਮਾਰਚ) ਨੂੰ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ।
ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਸਵੇਰੇ ਪੈਟਰੋਲ ਪੰਪ ਉਤੇ ਮੋਟਰਸਾਈਕਲ ਉਤੇ ਪੈਟਰੋਲ ਭਰਦੇ ਸਮੇਂ ਕੁਝ ਲੋਕਾਂ ਨੇ ਇਹ ਦੇਖਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਹੁਸ਼ਿਆਰਪੁਰ ਦੇ ਭੰਗਾਲਾ ਵਿਖੇ ਇੱਕ ਸੁੰਨਸਾਨ ਜਗ੍ਹਾ ‘ਤੇ ਉਸਦਾ ਸਾਹਮਣਾ ਕੀਤਾ ਗਿਆ। ਮੁਕਾਬਲੇ ਵਿਚ ਵਿੱਚ ਉਹ ਮੌਕੇ ਤੇ ਹੀ ਢਹਿ ਢੇਰੀ ਹੋ ਗਿਆ ਸੀ।
ਇਹ ਵੀ ਪੜ੍ਹੋ : Sonipat News: ਜ਼ਮਾਨਤ 'ਤੇ ਬਾਹਰ ਆਏ ਹਿਸਟਰੀ ਸ਼ੀਟਰ ਦਾ ਬੇਰਹਿਮੀ ਨਾਲ ਕਤਲ