Punjab News: DSP ਰਾਕਾ ਗੇਰਾ ਨੂੰ ਛੇ ਸਾਲ ਦੀ ਸਜ਼ਾ ਅਤੇ 2 ਲੱਖ ਦਾ ਜੁਰਮਾਨਾ
Mohali Dsp News: ਜਦੋਂ ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਤਾਂ ਉਨ੍ਹਾਂ ਦੇ ਖਿਲਾਫ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਹੈ।
Punjab Police Dsp News: ਪੰਜਾਬ ਪੁਲਿਸ ਦੀ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜਦੋਂ ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਤਾਂ ਉਨ੍ਹਾਂ ਦੇ ਖਿਲਾਫ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਨਿਊ ਚੰਡੀਗੜ੍ਹ ਦੇ ਇੱਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਦੀ ਤਲਾਸ਼ੀ ਲਈ ਅਤੇ ਉਥੋਂ 90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਤੋਂ ਇਲਾਵਾ ਹਥਿਆਰ ਅਤੇ ਕਾਰਤੂਸ ਵੀ ਮਿਲੇ ਹਨ। ਸੀਬੀਆਈ ਨੇ ਰਾਕਾ ਦੇ ਘਰੋਂ ਸ਼ਰਾਬ ਦੀਆਂ 53 ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਡੀਐਸਪੀ ਖਿਲਾਫ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਜਦੋਂ ਗਵਾਹੀ ਹੋਈ ਤਾਂ ਰਾਕਾ ਗੇਰਾ 'ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਉਣ ਵਾਲਾ ਬਿਲਡਰ ਆਪਣੇ ਬਿਆਨਾਂ ਤੋਂ ਮੁਕਰ ਗਿਆ ਸੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 'ਤੇ ਲਗਭਗ 5 ਸਾਲ ਤੱਕ ਰੋਕ ਲਗਾ ਦਿੱਤੀ ਸੀ। ਜਦੋਂ ਅਗਸਤ 2023 ਵਿੱਚ ਹਾਈ ਕੋਰਟ ਤੋਂ ਸਟੇਅ ਹਟਾ ਲਿਆ ਗਿਆ ਤਾਂ ਮੁੜ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ।
ਸੀਬੀਆਈ ਦੇ ਵਕੀਲ ਨੇ ਅਦਾਲਤ ਵਿੱਚ ਸ਼ਿਕਾਇਤਕਰਤਾ ਬਿਲਡਰ ਅਤੇ ਡੀਐਸਪੀ ਰਾਕਾ ਗੇਰਾ ਵਿਚਕਾਰ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ। ਜਿਸ ਰਾਹੀਂ ਉਸ ਨੇ ਦਾਅਵਾ ਕੀਤਾ ਕਿ ਉਸ ਕੋਲ ਮੁਲਜ਼ਮ ਅਤੇ ਸ਼ਿਕਾਇਤਕਰਤਾ ਵਿਚਕਾਰ ਹੋਈ ਗੱਲਬਾਤ ਦੀ ਟ੍ਰਾਂਸਕ੍ਰਿਪਟ ਅਤੇ ਫੁਟੇਜ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਡੀਐਸਪੀ ਨੇ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ: Punjab News: ਰੋਡਵੇਜ਼ ਯੂਨੀਅਨ ਵੱਲੋਂ 13 ਤੋਂ15 ਫਰਵਰੀ ਤੱਕ ਚੱਕਾ ਜਾਮ ਦੀ ਚਿਤਾਵਨੀ !
2017 ਵਿੱਚ ਡੀਐਸਪੀ ਰਾਕਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਰਾਕਾ ਨੇ ਸੈਸ਼ਨ ਕੋਰਟ ਵਿੱਚ ਸਜ਼ਾ ਖ਼ਿਲਾਫ਼ ਅਪੀਲ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਸੀਬੀਆਈ ਅਦਾਲਤ ਵਿੱਚ ਗਿਆ ਅਤੇ ਹੁਣ ਕੋਰਟ ਨੇ ਮਹਿਲਾ ਡੀਐਸਪੀ ਰਾਕਾ ਨੂੰ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ: Punjab News: ਸ੍ਰੀ ਮੁਕਤਸਰ ਸਾਹਿਬ 'ਚ ਨਸ਼ਾ ਤਕਸਰ ਦੀ 14 ਲੱਖ 70 ਹਜ਼ਾਰ ਰੁਪਏ ਦੀ ਪ੍ਰਾਪਰਟੀ ਸੀਲ