Teacher Protest: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਮਾਰੂ ਅਤੇ ਸਿੱਖਿਆ ਵਿਰੋਧੀ ਨੀਤੀਆਂ  ਸੂਬਾਈ ਰੋਸ ਪ੍ਰਦਰਸ਼ਨ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਤੇ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਸਿੱਖਿਆ ਵਿਭਾਗ ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ਼ ਕਰਨ ਸਬੰਧੀ ਅਸਪਸ਼ਟ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਸੀ ਐਂਡ ਵੀ ਕਾਡਰ ਵਿੱਚ ਨਾ ਮੰਨਦੇ ਹੋਏ 4400 ਰੁਪਏ ਗ੍ਰੇਡ ਪੇ ਦੀ ਥਾਂ 3200 ਰੁਪਏ ਗ੍ਰੇਡ ਪੇ ਦਿੰਦੇ ਹੋਏ ਰਿਕਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਮਾਰੂ ਅਤੇ ਸਿੱਖਿਆ ਵਿਰੋਧੀ ਨੀਤੀਆਂ ਸੂਬਾਈ ਰੋਸ ਪ੍ਰਦਰਸ਼ਨ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਤੇ ਪ੍ਰਦਰਸ਼ਨ ਕੀਤਾ ਗਿਆ।


ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ ਪ੍ਰਾਇਮਰੀ ਤੋਂ ਮਾਸਟਰ ਕਾਡਰ, ਮਾਸਟਰ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ ਸਮੇਤ ਬਾਕੀ ਕੀਤੀਆਂ ਜਾ ਰਹੀਆਂ ਤਰੱਕੀਆਂ ਮੌਕੇ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨ ਲੈਣ ਤੋਂ ਵਾਂਝੇ ਰੱਖਣ ਦਾ ਅਧਿਆਪਕ ਵਿਰੋਧੀ ਫ਼ੈਸਲਾ ਲਿਆ ਗਿਆ ਹੈ। ਸੀਮਤ ਗਿਣਤੀ ਵਿੱਚ ਸਟੇਸ਼ਨ ਦਿਖਾਉਣ ਕਰਕੇ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।


ਇਸ ਤੋਂ ਇਲਾਵਾ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ਹਜ਼ਾਰਾਂ ਸਕੂਲਾਂ ਵਿੱਚ ਖ਼ਾਲੀ ਪੋਸਟਾਂ ਨਾ ਭਰ ਕੇ ਕੁਝ ਕੁ ਵਿਕਸਤ ਸਕੂਲਾਂ ਦੇ ਟਾਪੂ ਖੜ੍ਹੇ ਕਰਕੇ ਛੋਟੇ ਸਕੂਲਾਂ ਦਾ ਖ਼ਾਤਮਾ ਕਰਕੇ ਪੱਛੜੇ ਖੇਤਰਾਂ ਦੇ ਵਿਦਿਆਰਥੀਆਂ ਤੋਂ ਸਿੱਖਿਆ ਦਾ ਹੱਕ ਖੋਹਿਆ ਜਾ ਰਿਹਾ ਹੈ।


ਰਾਸ਼ਟਰੀ ਪਾਠਕ੍ਰਮ ਚੌਖਟੇ ਤਹਿਤ ਸਿਲੇਬਸ ਵਿੱਚ ਭਗਵੇਂਕਰਨ ਪੱਖੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਲੋਕ ਮਾਰੂ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿੱਚ ਭਾਜਪਾ ਦੇ ਰਾਜ ਵਾਲੀਆਂ ਰਾਜ ਸਰਕਾਰਾਂ ਤੋਂ ਵੀ ਵੱਧ ਕਾਹਲੀ ਪੈ ਰਹੀ ਹੈ। 


ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ-2020 ਨੂੰ ਰੱਦ ਕਰਕੇ ਪੰਜਾਬ ਰਾਜ ਦੀ ਆਪਣੇ ਸੱਭਿਆਚਾਰਕ ਅਤੇ ਖੇਤਰੀ ਲੋੜਾਂ ਦੇ ਅਨੁਕੂਲ ਆਪਣੀ ਸਿੱਖਿਆ ਨੀਤੀ ਬਣਾਈ ਜਾਵੇ ਅਤੇ ਇੱਕ ਨਿਸ਼ਚਿਤ ਸਲਾਨਾ ਕੈਲੰਡਰ ਅਧੀਨ ਸਿੱਖਿਆ ਦੇਣ ਲਈ ਸਾਰੇ ਸਕੂਲਾਂ ਨੂੰ ਬਰਾਬਰ ਪਹਿਲ ਦਿੱਤੀ ਜਾਵੇ। ਪੂਰੇ ਪੰਜਾਬ ਵਿੱਚ ਹਜ਼ਾਰਾਂ ਦੀਆਂ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇ ਅਤੇ ਸਾਰੇ ਖਾਲੀ ਸਟੇਸ਼ਨਾਂ ਨੂੰ ਤਰੱਕੀਆਂ ਮੌਕੇ ਚੋਣ ਲਈ ਦਿਖਾਇਆ ਜਾਵੇ। ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੇ ਗ੍ਰੇਡ ਪੇਅ ਘਟਾਉਣ ਸਬੰਧੀ ਜਾਰੀ ਕੀਤਾ ਅਧਿਆਪਕ ਵਿਰੋਧੀ ਪੱਤਰ ਵਾਪਸ ਲਿਆ ਜਾਵੇ। 


ਇਹ ਵੀ ਪੜ੍ਹੋ : Punjab Breaking Live Updates: ਗਿੱਦੜਬਾਹਾ ਦੇ 14 ਪਿੰਡਾਂ 'ਚ ਵੋਟਿੰਗ ਸ਼ੁਰੂ , 20ਵੇਂ ਦਿਨ 'ਚ ਦਾਖਲ ਹੋਇਆ ਡੱਲੇਵਾਲ ਦਾ ਮਰਨ ਵਰਤ, ਜਾਣੋ ਹੁਣ ਤੱਕ ਦੇ ਅਪਡੇਟਸ