Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਦੇ ਕੋਟ ਆਤਮਾ ਸਿੰਘ ਰਾਮਬਾਗ ਇਲਾਕੇ ਵਿੱਚ ਵਿਕ ਰਹੀ ਨਾਜਾਇਜ਼ ਸ਼ਰਾਬ ਕਾਰਨ ਲੋਕਾਂ ਨੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਵੱਲੋਂ 15 ਦਿਨ ਦੇ ਅੰਦਰ ਮਸਲਾ ਹੱਲ ਨਹੀਂ ਕਰਵਾਇਆ ਗਿਆ ਤਾਂ ਉਨ੍ਹਾਂ ਵੱਲੋਂ ਆਤਮਦਾਹ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਪੰਜਾਬ ਦੀ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਪਰ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਨਾਜਾਇਜ਼ ਸ਼ਰਾਬ ਵਿਕ ਰਹੀ ਹੈ, ਜਿਸ ਕਰਕੇ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਕੋਟ ਆਤਮਾ ਸਿੰਘ ਰਾਮਬਾਗ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵਿਕ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਕੁਝ ਹੀ ਦੂਰੀ ਉਤੇ ਪੁਲਿਸ ਸਟੇਸ਼ਨ ਵੀ ਹੈ ਪਰ ਫਿਰ ਵੀ ਕਰਿੰਦਿਆਂ ਨੂੰ ਪੁਲਿਸ ਦਾ ਕੋਈ ਵੀ ਡਰ ਨਹੀਂ ਹੈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਜਦੋਂ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਵੀ ਉਥੇ ਆਉਂਦਾ ਹੈ ਤਾਂ ਕਰਿੰਦੇ ਉਨ੍ਹਾਂ ਕੋਲ ਵੀ ਪਹੁੰਚ ਜਾਂਦੇ ਹਨ ਤੇ ਉਨ੍ਹਾਂ ਨੂੰ ਸ਼ਰਾਬ ਖਰੀਦਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੇ ਰਿਸ਼ਤੇਦਾਰ ਉਨ੍ਹਾਂ ਮਿਲਣ ਨਹੀਂ ਆਉਂਦੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਇਸ ਦਲਦਲ ਵਿੱਚ ਧਸ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ 293 ਨਵ-ਨਿਯੁਕਤ ਸਿਹਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਮੌਕੇ ਉਤੇ ਪੁੱਜੀ ਪੁਲਿਸ ਨੇ ਕਿਹਾ ਕਿ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਪੁਲਿਸ ਨੇ ਵੀ ਮੰਨਿਆ ਕਿ ਇਸ ਇਲ਼ਾਕੇ ਵਿੱਚ ਨਾਜਾਇਜ਼ ਸ਼ਰਾਬ ਵਿਕਦੀ ਹੈ।  ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾ ਵੀ ਇਸ ਇਲਾਕੇ ਦੇ ਵਿੱਚ ਕਾਫੀ ਲੋਕਾਂ ਉਤੇ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਇਸ ਇਲਾਕੇ ਦੇ ਵਿੱਚ ਨਾਕਾ ਲਗਾਉਣ ਅਤੇ ਪੁਲਿਸ ਦੀ ਪੈਟਰੋਲਿੰਗ ਵੀ ਸਮੇਂ ਸਿਰ ਕਰਦੇ ਰਹਿਣਗੇ।


ਇਹ ਵੀ ਪੜ੍ਹੋ : Darbara Singh Guru: ਦਰਬਾਰਾ ਸਿੰਘ ਗੁਰੂ ਭੂੰਦੜ ਦੇ ਸਲਾਹਕਾਰ ਨਿਯੁਕਤ; ਸ਼ਹੀਦ ਦੇ ਪਰਿਵਾਰ ਨੇ ਜਥੇਦਾਰ ਨੂੰ ਲਿਖਿਆ ਪੱਤਰ