School Holiday News: ਭਾਰੀ ਮੀਂਹ ਕਾਰਨ ਪੰਜਾਬ ਦੇ ਇਸ ਜ਼ਿਲ੍ਹੇ `ਚ ਭਲਕੇ ਵਿਦਿਅਕ ਅਦਾਰਿਆਂ `ਚ ਛੁੱਟੀ ਦਾ ਐਲਾਨ
ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਕਾਰਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਪਾਣੀ ਭਰਨ ਕਾਰਨ ਬੱਚਿਆਂ ਦਾ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖ਼ਦਸ਼ੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ। ਇਹ ਵੀ ਪੜ੍ਹੋ :
School Closed News: ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਕਾਰਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਪਾਣੀ ਭਰਨ ਕਾਰਨ ਬੱਚਿਆਂ ਦਾ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖ਼ਦਸ਼ੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ।
ਹਾਲਾਤ ਦੇ ਮੱਦੇਨਜ਼ਰ ਰੋਪੜ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਪੀਲ ਤੇ ਮੌਸਮ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਤੇ ਸੈਕੰਡਰੀ) ਸਕੂਲਾਂ ਤੇ ਹੋਰ ਵਿਦਿਅਕ ਅਦਾਰਿਆਂ 'ਚ ਛੁੱਟੀ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : Chandigarh Weather Update: ਚੰਡੀਗੜ੍ਹ ਵਿੱਚ ਰਿਕਾਰਡ ਤੋੜ ਬਾਰਿਸ਼; ਪਾਣੀ ਵਿੱਚ ਡੁੱਬੇ ਕਈ ਇਲਾਕੇ
ਰੂਪਨਗਰ 'ਚ ਸ਼ਨਿੱਚਰਵਾਰ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਰੂਪਨਗਰ ਦੇ ਸਰਹਿੰਦ ਕੈਨਾਲ ਰੋਡ 'ਤੇ ਡਾ. ਅੰਬੇਦਕਰ ਭਵਨ ਨੇੜੇ ਸੜਕ ਦਾ 15 ਫੁੱਟ ਹਿੱਸਾ ਧਸ ਗਿਆ ਹੈ। ਇਸ ਦੇ ਨਾਲ ਹੀ ਸ਼ਨਿੱਚਰਵਾਰ ਰਾਤ ਨੂੰ ਇੱਕ ਕਾਰ ਵੀ ਧੱਸ ਗਈ ਹੈ। ਕਾਰ 'ਚ ਸਵਾਰ ਵਿਅਕਤੀ ਵਾਲ-ਵਾਲ ਬਚ ਗਏ। ਸੜਕ ਦੇ ਦੱਸੇ ਹਿੱਸੇ ਵਿੱਚ ਬਿਜਲੀ ਦਾ ਖੰਭਾ ਵੀ ਟੁੱਟ ਗਿਆ ਹੈ।
ਸਵੇਰੇ ਹੀ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਐਸਡੀਐਮ ਰੂਪਨਗਰ ਹਰਬੰਸ ਸਿੰਘ ਨੇ ਸਰਹਿੰਦ ਰੋਡ ਦੇ ਹੜ੍ਹ ਵਾਲੇ ਹਿੱਸੇ ਦਾ ਮੁਆਇਨਾ ਕੀਤਾ। ਡੀਸੀ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੁਝ ਸਮਾਂ ਹੋਰ ਮੌਸਮ ਖ਼ਰਾਬ ਰਹੇਗਾ। ਇਸ ਲਈ ਲੋਕਾਂ ਨੂੰ ਦਰਿਆਵਾਂ ਅਤੇ ਨਹਿਰਾਂ ਦੇ ਕੰਢਿਆਂ 'ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : Chandigarh Weather Rain Today: 5-5 ਫੁੱਟ ਪਾਣੀ ਵਿੱਚ ਡੁੱਬੀਆਂ ਗੱਡੀਆਂ, ਵੀਡੀਓ ਰਾਹੀਂ ਵੇਖੋ ਚੰਡੀਗੜ੍ਹ ਦਾ ਹਾਲ