Nangal News(ਬਿਮਲ ਸ਼ਰਮਾ): ਅੱਜ ਭਾਰੀ ਮੀਂਹ ਦੇ ਅਲਰਟ ਕਾਰਨ ਤੜਕਸਾਰ ਤੋਂ ਹੀ ਜ਼ਿਲ੍ਹੇ ਵਿੱਚ ਤੇਜ਼ ਬਾਰਿਸ਼ ਹੋ ਰਹੀ ਹੈ।  ਭਾਰੀ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਸੜਕਾਂ ਉਤੇ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਸੀਵਰੇਜ ਤੇ ਬਰਸਾਤੀ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਵੜ ਗਿਆ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ


ਇਸ ਕਾਰਨ ਲੋਕਾਂ ਦਾ ਕੀਮਤੀ ਸਾਮਾਨ ਖ਼ਰਾਬ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਰਾਜ ਨਗਰ ਵਿੱਚ ਬਣੀ ਸੀਵਰੇਜ ਬੋਰਡ ਦੇ ਪੰਪ ਉਤੇ ਜਾ ਕੇ ਇਸਦੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸੀਵਰੇਜ ਦਾ ਪਾਣੀ ਕੱਢਣ ਦੀ ਲਗਾਈਆਂ ਗਈਆਂ ਦੋ ਮੋਟਰਾਂ ਵਿੱਚੋਂ ਇੱਕ ਮੋਟਰ ਖਰਾਬ ਹੈ ਤੇ ਇੱਕ ਮੋਟਰ ਦੇ ਜ਼ਰੀਏ ਹੀ ਪਾਣੀ ਕੱਢਿਆ ਜਾ ਰਿਹਾ ਹੈ ਤੇ ਉਹ ਵੀ ਬੰਦ ਹੋ ਜਾਣ ਦੇ ਚੱਲਦਿਆਂ ਕਾਫੀ ਦੇਰ ਤੱਕ ਪਾਣੀ ਨਹੀਂ ਕੱਢ ਪਾਈ ਜਿਸ ਨੂੰ ਦੇਖਦੇ ਹੋਇਆ ਮੁਹੱਲਾ ਵਾਸੀਆ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।


ਮੁਹਾਲੀ ਵਿੱਚ ਘਰਾਂ ਵਿੱਚ ਪਾਣੀ ਭਰਿਆ
ਮੁਹਾਲੀ ਦੇ ਫੇਜ਼-11 ਵਿੱਚ ਰਹਿਣ ਵਾਲੇ ਲੋਕ ਪ੍ਰੇਸ਼ਾਨ ਹਨ। ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ। ਇਸ ਦੇ ਨਾਲ ਹੀ ਹੁਣ ਸੀਵਰੇਜ ਦੀ ਗੰਦਗੀ ਲੋਕਾਂ ਦੇ ਘਰਾਂ ਵਿੱਚ ਵੜ ਗਈ ਹੈ। ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਗੁੱਸੇ ਵਿੱਚ ਆਏ ਲੋਕਾਂ ਨੇ ਏਅਰਪੋਰਟ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਨੂੰ ਜਾਮ ਕਰ ਦਿੱਤਾ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਹ ਸੜਕ ਤੋਂ ਨਹੀਂ ਹਟਣਗੇ।


ਪੰਜਾਬ 'ਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ 'ਚ 57.6 ਮਿਲੀਮੀਟਰ, ਪਠਾਨਕੋਟ 'ਚ 82, ਗੁਰਦਾਸਪੁਰ 'ਚ 68.8 ਅਤੇ ਮੋਹਾਲੀ 'ਚ 35.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਹੁਣ ਤੱਕ ਲੁਧਿਆਣਾ ਵਿੱਚ 57.2 ਮਿਲੀਮੀਟਰ, ਫਰੀਦਕੋਟ ਵਿੱਚ 6.5, ਮੁਹਾਲੀ ਵਿੱਚ 32, ਪਟਿਆਲਾ ਵਿੱਚ 51, ਰੋਪੜ ਵਿੱਚ 59, ਰੂਪਨਗਰ ਵਿੱਚ 42 ਅਤੇ ਐਸਬੀਐਸ ਨਗਰ ਵਿੱਚ 63.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਅਤੇ ਜਲੰਧਰ ਵਿੱਚ 3 ਫੁੱਟ ਤੱਕ ਪਾਣੀ ਭਰ ਗਿਆ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।


ਇਹ ਵੀ ਪੜ੍ਹੋ : Paris Olympics News: ਅੰਮ੍ਰਿਤਰ ਹਵਾਈ ਅੱਡੇ 'ਤੇ ਪੁੱਜੀ ਹਾਕੀ ਟੀਮ ਦਾ ਢੋਲ-ਢਮੱਕੇ ਨਾਲ ਸਵਾਗਤ; ਪੰਜਾਬ ਦੇ ਕੈਬਨਿਟ ਮੰਤਰੀ ਵੀ ਪੁੱਜੇ