Sutlej River News: ਸਤਲੁਜ `ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਲੋਕਾਂ ਨੇ ਪੁਲ `ਤੇ ਲਗਾਇਆ ਧਰਨਾ
Sutlej River News: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪੈਂਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਕਈ ਪਿੰਡਾਂ ਵਿੱਚ ਆਪਸ `ਚ ਸੰਪਰਕ ਟੁੱਟ ਗਿਆ ਹੈ।
Sutlej River News: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪੈਂਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦਾ ਆਪਸ ਵਿੱਚ ਸੰਪਰਕ ਟੁੱਟ ਗਿਆ ਹੈ। ਘਰ, ਫ਼ਸਲਾਂ ਤੇ ਸੜਕਾਂ ਪਾਣੀ ਦੀ ਲਪੇਟ ਵਿੱਚ ਗਈ ਗਈਂ ਹਨ। ਇਸ ਲਈ ਲੋਕ ਉਹ ਆਪਣੇ ਪਿੰਡਾਂ ਵਿੱਚ ਬਾਹਰ ਨਿਕਲਣ ਲਈ ਮਜਬੂਰ ਹਨ।
ਲੋਕਾਂ ਨੇ ਰੋਸ ਵਜੋਂ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਸਤਲੁਜ ਦਰਿਆ ਦੇ ਪੁਲ ਉਤੇ ਧਰਨਾ ਲਗਾ ਦਿੱਤਾ। ਗੁੱਸੇ ਵਿੱਚ ਭੜਕੇ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਹੜ੍ਹ ਪ੍ਰਭਾਵਿਤ ਲੋਕਾਂ ਨੇ ਇਲਜ਼ਾਮ ਲਗਾਏ ਕਿ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਤੇ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦਾ ਸਾਰ ਲੈਣ ਨਹੀਂ ਪੁੱਜਾ ਹੈ। ਉਧਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਪ੍ਰੈਸ ਰਿਲੀਜ਼ ਕਰਕੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਕਿਸ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕੀਤਾ ਹੈ।
ਫਾਜ਼ਿਲਕਾ ਜ਼ਿਲ੍ਹੇ ’ਚ ਬੀਤੇ ਦਿਨੀਂ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਸੀ। ਮੰਗਲਵਾਰ ਸਵੇਰੇ ਤੇਜ਼ ਮੀਂਹ ਸ਼ੁਰੂ ਹੋ ਗਿਆ ਸੀ। ਕਰੀਬ 5 ਘੰਟੇ ਤੱਕ ਪਏ ਮੀਂਹ ਮਗਰੋਂ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਸੀ। ਰੇਲਵੇ ਸਟੇਸ਼ਨ ਤੋਂ ਕੋਰਟ ਰੋਡ, ਕਾਲਜ ਰੋਡ, ਧੋਬੀਘਾਟ, ਮਹਿਰੀਆ ਬਾਜ਼ਾਰ ਨੂੰ ਜਾਂਦੀ ਸੜਕ, ਅੰਡਰਬ੍ਰਿਜ, ਅਨਾਜ ਮੰਡੀ, ਨਵੀਂ ਆਬਾਦੀ ਨੂੰ ਜਾਣ ਵਾਲੀ ਸੜਕ ਪਾਣੀ ਨਾਲ ਭਰੀ ਹੋਈ ਸੀ।
ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"
ਕਾਬਿਲੇਗੌਰ ਹੈ ਕਿ ਸਰਹੱਦੀ ਪਿੰਡ ਤੇਜਾ ਰੁਹੇਲਾ ਵਿੱਚ ਬੀਤੇ ਦਿਨੀਂ ਭਾਰੀ ਮੀਂਹ ਕਾਰਨ ਦੋ ਘਰ ਢਹਿ ਗਏ ਸਨ। ਮਲਬੇ ਹੇਠ ਕੀਮਤੀ ਸਾਮਾਨ ਨੁਕਸਾਨਿਆ ਗਿਆ ਸੀ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਇਹ ਵੀ ਪੜ੍ਹੋ : Punjab News: 3 ਸਾਲ ਦੇ ਵਿੱਚ ਪੰਜਾਬ ਤੋਂ 18,908 ਕੁੜੀਆਂ ਲਾਪਤਾ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ