Punjab Solar Power Deal : ਸੀਐਮ ਮਾਨ ਦਾ ਵੱਡਾ ਬਿਆਨ; ਪੰਜਾਬ ਸਰਕਾਰ ਨੇ ਸੋਲਰ ਦਾ ਸਭ ਤੋਂ ਵੱਡਾ ਸਮਝੌਤਾ ਕੀਤਾ
Punjab Solar Power Deal : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੋਲਰ ਪਾਵਰ ਦਾ ਸਭ ਤੋਂ ਵੱਡਾ ਸਮਝੌਤਾ ਕੀਤਾ ਹੈ।
Punjab Solar Power Deal : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੋਲਰ ਪਾਵਰ ਦਾ ਸਭ ਤੋਂ ਵੱਡਾ ਸਮਝੌਤਾ ਕੀਤਾ ਹੈ। ਸੋਲਰ ਬਿਜਲੀ ਸਮਝੌਤੇ ਨਾਲ 431 ਕਰੋੜ ਰੁਪਏ ਦੀ ਬਚਤ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ 8 ਰੁਪਏ ਤੋਂ ਵਧ ਬਿਜਲੀ ਦਾ ਰੇਟ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਮਝੌਤਾ 25 ਸਾਲ ਲਈ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀਆਂ ਸਰਕਾਰਾਂ ਗੁਪਤ ਸਮਝੌਤੇ ਕਰਦੀਆਂ ਸਨ। ਇਨ੍ਹਾਂ ਗੁਪਤ ਸਮਝੌਤਿਆਂ ਦਾ ਹਾਲੇ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬੀਬੀਐਮਬੀ ਨਾਲ ਸਬੰਧਤ ਸਤਲੁਜ ਜਲ ਬਿਜਲੀ ਨਿਗਮ ਨਾਲ ਸਮਝੌਤਾ ਕੀਤਾ ਗਿਆ ਹੈ। 1000 ਮੈਗਾਵਾਟ ਦਾ ਸਮਝੌਤਾ ਹੋਇਆ ਹੈ। 2 ਰੁਪਏ 53 ਪੈਸੇ ਪ੍ਰਤੀ ਯੂਨਿਟ ਸਮਝੌਤਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Rupnagar Cylinder Blast: ਰੂਪਨਗਰ 'ਚ ਮਿਠਾਈ ਦੀ ਦੁਕਾਨ ਵਿੱਚ ਹੋਇਆ ਸਿਲੰਡਰ ਬਲਾਸਟ, ਇੱਕ ਦੀ ਮੌਤ
ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲਾ ਸੈਸ਼ਨ ਬਿਲਕੁਲ ਕਾਨੂੰਨੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਨਸੂਨ ਸੈਸ਼ਨ ਬੁਲਾਈ ਸੀ। ਉਨ੍ਹਾਂ ਨੇ ਦੱਸਿਆ ਕਿ ਮਲੇਸ਼ੀਆ ਵਿੱਚ ਫਸੀ ਲੜਕੀ ਨੂੰ ਕੁਝ ਦਿਨਾਂ ਵਿੱਚ ਭਾਰਤ ਲਿਆਂਦਾ ਜਾਵੇਗਾ।
ਸੀਐਮ ਮਾਨ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਵਿੱਚ ਗੁਪਤ ਸਮਝੌਤੇ ਹੁੰਦੇ ਰਹੇ ਹਨ, ਜਿਨ੍ਹਾਂ ਦਾ ਖਾਮਿਆਜ਼ਾ ਅੱਜ ਵੀ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਨਹਿਰੀ ਪਾਣੀ ਦਾ ਇਸਤੇਮਾਲ ਵਧ ਹੋਣ ਲੱਗਾ ਹੈ, ਜਿਸ ਕਾਰਨ ਕਾਫ਼ੀ ਟਿਊਬਵੈੱਲ ਬੰਦ ਕਰਵਾਉਣ 'ਚ ਸਫ਼ਲ ਰਹੇ ਹਾਂ। ਇਸ ਨਾਲ ਹੀ ਧਰਤੀ ਵਿਚੋਂ ਪਾਣੀ ਬਚਾਉਣਾ ਉਨ੍ਹਾਂ ਫਰਜ਼ ਵੀ ਹੈ ਤੇ ਗਾਰੰਟੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਸਨਅਤ ਨੂੰ ਵੀ ਸਸਤੀ ਬਿਜਲੀ ਦੇਣ ਲਈ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ