Punjab Mandi News: ਪੰਜਾਬ ਵਿੱਚ ਆੜ੍ਹਤੀ ਤੇ ਸ਼ੈਲਰ ਮਾਲਕਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਹੜਤਾਲ ਕਾਰਨ ਕਿਸਾਨ ਆਪਣੀ ਫ਼ਸਲ ਵੀ ਨਹੀਂ ਲੈ ਕੇ ਆਏ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਦੱਸਿਆ ਕਿ ਇਹ ਹੜਤਾਲ ਐਫ.ਸੀ.ਆਈ ਦੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਐਫਸੀਆਈ ਨੇ ਆੜ੍ਹਤੀਆਂ ਦਾ ਕਮਿਸ਼ਨ 2.5 ਫੀਸਦੀ ਤੋਂ ਘਟਾ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ ਜੋ ਕਿ ਬਹੁਤ ਘੱਟ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਕਮਿਸ਼ਨ ਆੜ੍ਹਤੀਆਂ ਦੇ ਈ.ਪੀ.ਐਫ ਦੇ ਕਰੋੜਾਂ ਰੁਪਏ ਰੋਕ ਲਏ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ ਹੈ।


ਇਸੇ ਤਰ੍ਹਾਂ ਸ਼ੈਲਰ ਮਾਲਕ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ’ਤੇ ਚਲੇ ਗਏ ਹਨ। ਫੋਰਟੀਫਾਈਡ ਚੌਲਾਂ ਨੂੰ ਲੈ ਕੇ ਹੜਤਾਲ ਹੋਈ ਹੈ। ਸ਼ੈਲਰ ਮਾਲਕਾਂ ਨੇ ਬਾਰਦਾਨਾ ਦੇਣਾ ਬੰਦ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮੁਸ਼ਕਲਾਂ ਆਉਣਗੀਆਂ। ਕਿਸਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਜ਼ਦੂਰ ਪਹਿਲੇ ਦੋ ਦਿਨ ਹੜਤਾਲ ’ਤੇ ਚਲੇ ਗਏ।


ਹੁਣ ਆੜ੍ਹਤੀ ਤੇ ਸ਼ੈਲਰ ਮਾਲਕ ਹੜਤਾਲ ਉਪਰ ਚਲੇ ਗਏ ਹਨ। ਕਿਸਾਨ ਅੱਧ ਵਿਚਾਲੇ ਫਸਿਆ ਹੋਇਆ ਹੈ। ਮੰਡੀ ਵਿੱਚ ਝੋਨੇ ਦੀ ਵੱਡੇ ਪੱਧਰ ਉਪਰ ਆਮਦ ਸ਼ੁਰੂ ਹੋ ਗਈ ਹੈ। ਜੇਕਰ ਮੰਡੀ 'ਚ ਹੜਤਾਲ ਹੁੰਦੀ ਹੈ ਤਾਂ ਆਉਣ ਵਾਲੇ ਦੋ-ਤਿੰਨ ਦਿਨਾਂ 'ਚ ਬਾਜ਼ਾਰ 'ਚ ਹੜਕੰਪ ਮੱਚ ਸਕਦਾ ਹੈ। ਕਿਉਂਕਿ ਲਿਫਟਿੰਗ ਨਾ ਹੋਣ ਕਾਰਨ ਝੋਨੇ ਦੇ ਢੇਰ ਲੱਗ ਰਹੇ ਹਨ। ਐਫਸੀਆਈ ਵੱਲੋਂ ਕਮਿਸ਼ਨ ਏਜੰਟਾਂ ਨੂੰ ਕਈ ਸਾਲਾਂ ਤੋਂ 55 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ।


ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਖਹਿਰਾ ਦੇ ਖਿਲਾਫ ਜਾਂਚ ਕੀਤੀ ਜਾਵੇਗੀ ਤੇਜ਼, ਈਡੀ ਦੀ ਰਿਪੋਰਟ ਨੂੰ ਆਧਾਰ ਵਜੋਂ ਵਰਤਣ ਦੀ ਤਿਆਰੀ


ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਬਾਇਓਮੀਟਿ੍ਕ ਮਸ਼ੀਨਾਂ ਨਾਲ ਕਿਸਾਨਾਂ ਦੇ ਉਂਗਲਾਂ ਦੇ ਨਿਸ਼ਾਨ ਲੈ ਕੇ ਝੋਨਾ ਖਰੀਦਦੀ ਹੈ, ਜਿਸ ਕਾਰਨ ਕਮਿਸ਼ਨ ਏਜੰਟਾਂ ਨੂੰ ਕਿਸਾਨਾਂ ਨੂੰ ਜੇ ਫਾਰਮ ਦੇਣ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਐਫਸੀਆਈ ਵੱਲੋਂ ਕਮਿਸ਼ਨ ਏਜੰਟਾਂ ਦੀ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਕਾਬਿਲੇਗੌਰ ਹੈ ਕਿ ਆੜ੍ਹਤੀ ਐਸੋਸੀਏਸ਼ਨ ਦੀ ਭਲਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੈ। ਇਸ ਮੀਟਿੰਗ ਵਿੱਚ ਆੜ੍ਹਤੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਮੁਸ਼ਕਲਾ ਉਠਾਈਆਂ ਜਾਣਗੀਆਂ।


ਇਹ ਵੀ ਪੜ੍ਹੋ : Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ