Flood News: ਨੰਗਲ ਡੈਮ ਤੋਂ ਛੱਡੇ ਪਾਣੀ ਕਾਰਨ ਪੇਂਡੂ ਖੇਤਰ ਪਾਣੀ ਦੀ ਮਾਰ ਹੇਠ ਆਇਆ
Flood News: ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪੇਂਡੂ ਖੇਤਰ ਪਾਣੀ ਦੀ ਮਾਰ ਹੇਠ ਆ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਤੋਂ ਨੂਰਪੁਰ ਬੇਦੀ ਤੱਕ ਬੁਰਜ ਰਾਹੀਂ ਜਾਣ ਵਾਲੀ ਸੜਕ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
Flood News: ਨੰਗਲ ਡੈਮ ਤੋਂ 28 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਛੱਡਣ ਤੇ ਹਿਮਾਚਲ ਦੀ ਸਵਾ ਨਦੀ ਵਿੱਚ ਆਏ ਹੜ੍ਹ ਕਾਰਨ ਸਬ ਡਵੀਜ਼ਨ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪੇਂਡੂ ਖੇਤਰ ਪਾਣੀ ਦੀ ਮਾਰ ਹੇਠ ਆ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਤੋਂ ਨੂਰਪੁਰ ਬੇਦੀ ਤੱਕ ਬੁਰਜ ਰਾਹੀਂ ਜਾਣ ਵਾਲੀ ਸੜਕ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇੰਨਾ ਹੀ ਨਹੀਂ ਅਮਰਪੁਰ ਬੇਲਾ ਖੱਡ ਦੇ ਪੁਲ 'ਤੇ ਵੀ ਪਾਣੀ ਖੜ੍ਹਾ ਹੋਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਇਹ ਸੜਕ ਵੀ ਪ੍ਰਭਾਵਿਤ ਹੋਈ ਹੈ ਤੇ ਵੱਡੀ ਮਾਤਰਾ 'ਚ ਪਾਣੀ ਖੇਤਾਂ 'ਚ ਵੀ ਵੜ ਗਿਆ ਹੈ।
ਇਹ ਵੀ ਪੜ੍ਹੋ: Mohalla Clinic News: ਪੰਜਾਬੀਆਂ ਨੂੰ ਮਿਲੇਗੀ ਅੱਜ 76 ਮੁਹੱਲਾ ਕਲੀਨਿਕਾਂ ਦੀ ਸੌਗਾਤ, 'ਆਮ ਆਦਮੀ ਕਲੀਨਿਕ' ਦੀਆਂ ਵੇਖੋ ਤਸਵੀਰਾਂ
ਇਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ਦਾ ਪਾਣੀ ਦਾ ਪੱਧਰ ਅੱਜ ਸਵੇਰੇ 10 ਵਜੇ ਤੱਕ 1 ਲੱਖ 9834 ਕਿਊਸਿਕ ਪਾਣੀ ਦੇ ਵਹਾਅ ਨਾਲ 1675 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਪੰਜ ਫੁੱਟ ਹੇਠਾਂ ਹੈ। ਮੌਸਮ ਵਿਭਾਗ ਨੇ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਬੀਬੀਐਮਬੀ ਪ੍ਰਬੰਧਕਾਂ ਦੀਆਂ ਚਿੰਤਾਵਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ ਤੇ ਨੰਗਲ ਡੈਮ ਤੋਂ ਸਤਲੁਜ ਦਰਿਆ ਤੱਕ ਪਾਣੀ ਦੀ ਨਿਕਾਸੀ ਹੋਰ ਵੀ ਵੱਧ ਸਕਦੀ ਹੈ।
ਪਹਾੜੀ ਇਲਾਕਿਆਂ ਦੇ ਵਿੱਚ ਹੋ ਰਹੀ ਜ਼ੋਰਦਾਰ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਦਾ ਪੱਧਰ ਵਧ ਰਿਹਾ ਹੈ ਤੇ ਭਾਖੜਾ ਡੈਮ ਤੋਂ ਬਾਅਦ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਦਰਿਆ ਦੇ ਕਿਨਾਰੇ ਉਤੇ ਮਸ਼ਹੂਰ ਬਾਬਾ ਊਧੋ ਮੰਦਿਰ ਦੀਆਂ ਤਸਵੀਰਾਂ ਦੇਖ ਸਕਦੇ ਹੋ ਕਿ ਸਤਲੁਜ ਦਰਿਆ ਦੇ ਪਾਣੀ ਦੇ ਕਾਰਨ ਇਹ ਮੰਦਰ ਵੀ ਪਾਣੀ ਵਿੱਚ ਡੁੱਬਦਾ ਹੋਇਆ ਨਜ਼ਰ ਆ ਰਿਹਾ ਹੈ। ਮੰਦਿਰ ਦੀਆਂ ਮੂਰਤੀਆਂ ਪਾਣੀ ਦੇ ਵਿੱਚ ਸਮਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇਲਾਕੇ ਦੀ ਕਾਫੀ ਸੰਗਤ ਇਸ ਮੰਦਰ ਵਿੱਚ ਨਤਮਸਤਕ ਹੋਣ ਲਈ ਪੁੱਜਦੀ ਹੈ ਤੇ ਇਸ ਮੰਦਰ ਵਿੱਚ ਪਾਣੀ ਆਉਣ ਕਰਕੇ ਪ੍ਰਸ਼ਾਸਨ ਦੁਆਰਾ ਇੱਥੇ ਆਉਣ ਉਤੇ ਪਾਬੰਦੀ ਲਗਾਈ ਗਈ ਹੈ। ਸਤਲੁਜ ਕੰਢੇ ਉਪਰ ਵੱਸੇ ਹੋਏ ਪਿੰਡਾਂ ਵਿੱਚ ਵੀ ਪਾਣੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਭਾਰੀ ਸਹਿਮ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Jalandhar Engineer in Borewell Updates: ਬੋਰਵੈੱਲ 'ਚ ਡਿੱਗਿਆ ਇੰਜੀਨੀਅਰ ਜ਼ਿੰਦਗੀ ਦੀ ਜੰਗ ਹਾਰਿਆ