Farmers Mahapanchayat: ਸੰਯੁਕਤ ਕਿਸਾਨ ਮੋਰਚੇ ਦੁਆਰਾ ਜਗਰਾਓਂ ਦੀ ਨਵੀਂ ਦਾਣਾ ਮੰਡੀ ਵਿੱਚ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਹੋਈ।
Trending Photos
Farmers Mahapanchayat: ਸੰਯੁਕਤ ਕਿਸਾਨ ਮੋਰਚੇ ਦੁਆਰਾ ਜਗਰਾਓਂ ਦੀ ਨਵੀਂ ਦਾਣਾ ਮੰਡੀ ਵਿੱਚ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਹੋਈ। ਦੱਸ ਹਜ਼ਾਰ ਤੋਂ ਵੱਧ ਕਿਸਾਨ ਇਕੱਠੇ ਹੋਏ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ,ਹਰਿੰਦਰ ਸਿੰਘ ਲੱਖੋਵਾਲ,ਰੁਲਦੂ ਸਿੰਘ ਮਾਨਸਾ, ਬੂਟਾ ਬੁਰਜ ਗਿੱਲ, ਮਨਜੀਤ ਸਿੰਘ ਧਨੇਰ,ਨਿਰਭੈ ਸਿੰਘ ਢੁੱਡੀਕੇ,ਰਮਿੰਦਰ ਪਟਿਆਲਾ,ਰਵਨੀਤ ਸਿੰਘ ਬਰਾੜ, ਬੂਟਾ ਸਿੰਘ ਸ਼ਾਦੀਪੁਰ,ਮੁਕੇਸ਼ ਚੰਦਰ,ਸੁਖ ਗਿੱਲ ਮੋਗਾ, ਕੁਲਦੀਪ ਸਿੰਘ ਵਜ਼ੀਰਪੁਰ,ਨਛੱਤਰ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ।
ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਸਟੇਜ ਤੋਂ ਇਹੀ ਸੰਦੇਸ਼ ਸੂਬੇ ਭਰ ਦੇ ਲੋਕਾਂ ਨੂੰ ਭੇਜਿਆ ਕਿ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦਾ ਪੂਰਾ ਵਿਰੋਧ ਪੰਜਾਬ ਭਰ ਵਿੱਚ ਕੀਤਾ ਜਾਵੇਗਾ ਤੇ ਪ੍ਰਧਾਨ ਮੰਤਰੀ ਦੀ 23 ਮਈ ਤੋਂ ਸ਼ੁਰੂ ਹੋ ਰਹੀ ਪੰਜਾਬ ਫੇਰੀ ਦੌਰਾਨ ਸ਼ਾਂਤਮਈ ਢੰਗ ਨਾਲ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Khanna News: ਬੇਟੀ ਦਾ ਨਹੀਂ ਲੱਗਿਆ ਸਟੱਡੀ ਵੀਜ਼ਾ, ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਦੀ ਗੱਡੀ ਨੂੰ ਲਗਾਈ ਅੱਗ
ਇਸ ਮੌਕੇ ਸਾਰੇ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਨਹੀਂ ਵੜਨ ਦਿੱਤਾ ਤੇ ਉਹ ਹੁਣ ਭਾਜਪਾ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦਿੱਤਾ ਜਾਵੇਗਾ। ਜਿਸ ਤਰ੍ਹਾਂ ਰਵਨੀਤ ਬਿੱਟੂ ਸਮੇਤ ਭਾਜਪਾ ਉਮੀਦਵਾਰ ਕਿਸਾਨਾਂ ਬਾਰੇ ਗਲਤ ਸ਼ਬਦਾਵਲੀ ਬੋਲ ਰਹੇ ਹਨ, ਉਨ੍ਹਾਂ ਨੂੰ ਇਸ ਬਾਰੇ ਇਸ ਲੋਕ ਸਭਾ ਚੋਣਾਂ ਵਿੱਚ ਕਿਸਾਨਾਂ ਦੀ ਤਾਕਤ ਦਾ ਪਤਾ ਲੱਗ ਜਾਵੇਗਾ।
ਕਾਬਿਲੇਗੌਰ ਹੈ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਚੋਣ ਪ੍ਰਚਾਰ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਬਰਨਾਲਾ ਵਿੱਚ ਰਾਜ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। 23 ਮਈ ਨੂੰ ਪਟਿਆਲਾ ਵਿੱਚ ਹੋਣ ਵਾਲੀ ਭਾਜਪਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਗਿਆ।
ਪ੍ਰਦੇਸ਼ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਵੀ ਕਰ ਸਕਦੀ ਹੈ। ਉਹ ਚੌਕਸ ਰਹਿਣਗੇ ਅਤੇ ਹਰ ਕੀਮਤ ਉਤੇ ਵਿਰੋਧ ਕਰਨਗੇ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨ ਲਈ ਪਟਿਆਲਾ ਆ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਵਾਜਿਬ ਮੰਗਾਂ ਲਟਕ ਰਹੀਆਂ ਹਨ ਤੇ ਭਾਜਪਾ ਸਰਕਾਰ ਦੀਆਂ 10 ਸਾਲਾਂ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਰਹੀਆਂ ਹਨ। ਇਸ ਕਾਰਨ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Ferozepur News: ਪਤੀ ਕਰਵਾ ਰਿਹਾ ਸੀ ਦੂਜਾ ਵਿਆਹ; ਪਹਿਲੀ ਪਤਨੀ ਨੇ ਪੁੱਜ ਕੇ ਕੀਤਾ ਹਾਈਵੋਲਟੇਜ ਡਰਾਮਾ