Punjab News: ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ `ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬ ਸਰਕਾਰ ਨੇ ਸਾਉਣੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸ੍ਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਤੇ ਪਟਿਆਲਾ ਫ਼ੀ
Punjab News: ਪੰਜਾਬ ਸਰਕਾਰ ਨੇ ਸਾਉਣੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸ੍ਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ਉਤੇ ਚੱਲਣਗੀਆਂ।
ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਉਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀਐਨਸੀ, ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਉਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਨੇ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : Lawrence Bishnoi Interview: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਹਾਈਕੋਰਟ ਨੇ ਰਾਜਸਥਾਨ ਸਰਕਾਰ ਨੂੰ ਵੀ ਬਣਾਇਆ ਧਿਰ