Bathinda News: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ; ਵਾਹਨ ਚਾਲਕ ਕੋਲੋਂ 24 ਲੱਖ ਰੁਪਏ ਕੀਤੇ ਬਰਾਮਦ
Bathinda News: ਬਠਿੰਡਾ ਪੁਲਿਸ ਨੇ ਪਿੰਡ ਡੂਮਵਾਲੀ ਵਿਖੇ ਨਾਕਾਬੰਦੀ ਦੌਰਾਨ ਇੱਕ ਵਾਹਨ ਨੂੰ ਰੋਕ ਕੇ 24 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ।
Bathinda News: ਬਠਿੰਡਾ ਪੁਲਿਸ ਨੇ ਪਿੰਡ ਡੂਮਵਾਲੀ ਵਿਖੇ ਨਾਕਾਬੰਦੀ ਦੌਰਾਨ ਇੱਕ ਵਾਹਨ ਨੂੰ ਰੋਕ ਕੇ 24 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਨਕਦੀ ਰੱਖਣ ਵਾਲਾ ਵਿਅਕਤੀ ਇੰਨੀ ਵੱਡੀ ਰਕਮ ਲੈ ਕੇ ਜਾਣ ਲਈ ਕੋਈ ਤਸੱਲੀਬਖਸ਼ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ। ਅਗਲੀ ਲੋੜੀਂਦੀ ਕਾਰਵਾਈ ਲਈ ਨਕਦੀ ਇਨਕਮ ਟੈਕਸ ਅਥਾਰਟੀ ਨੂੰ ਸੌਂਪ ਦਿੱਤੀ ਗਈ ਹੈ।
ਦੂਜੇ ਪਾਸੇ ਫਾਜ਼ਿਲਕਾ ਥਾਣਾ ਅਮੀਰ ਖਾਸ ਦੀ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੰਦੇ ਸ਼ਰਾਬ ਦੀ ਵੱਡੀ ਖੇਪ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਖਤਾ ਸੂਚਨਾ ਮਿਲਣ 'ਤੇ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਸ਼ੇਰ ਮੁਹੰਮਦ ਦੀ ਪੁਲਿਸ ਨੇ ਫ਼ਿਰੋਜ਼ਪੁਰ ਸਾਈਡ ਤੋਂ ਆ ਰਹੀ ਕਾਰ ਤੇ ਟਾਟਾ ਪਿਕਅੱਪ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 128 ਪੇਟੀਆਂ ਬੀਅਰ ਅਤੇ 2 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ।
ਮਹਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਰਘੁਵੀਰ ਸਿੰਘ ਵਾਸੀ ਮੱਖੂ, ਸੁਨੀਲ ਕੁਮਾਰ ਵਾਸੀ ਫ਼ਿਰੋਜ਼ਪੁਰ ਤੇ ਸਮੀਰ ਚੌਹਾਨ ਵਾਸੀ ਕਾਠਮੰਡੂ ਨੇਪਾਲ ਕੋਲੋਂ ਪੁੱਛਗਿੱਛ ਦੇ ਆਧਾਰ 'ਤੇ ਸ਼ਰਾਬ ਦੇ ਗੁਦਾਮ 'ਚੋਂ 54 ਪੇਟੀਆਂ ਬੀਅਰ ਅਤੇ 6 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ।
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਚੋਣਾਂ ਵਿੱਚ ਪੈਸੇ ਦੀ ਤਾਕਤ ਦੇ ਪ੍ਰਭਾਵ ਨੂੰ ਰੋਕਣ ਲਈ ਹਰ ਰੋਜ਼ 100 ਕਰੋੜ ਰੁਪਏ ਦਾ ਪੈਸਾ ਜ਼ਬਤ ਕੀਤੇ ਜਾ ਰਹੇ ਹਨ। ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਅਸੀਂ 4000 ਤੋਂ ਵੱਧ ਜ਼ਬਤ ਕੀਤੇ ਹਨ। ਚੋਣ ਕਮਿਸ਼ਨ ਨੇ ਕਿਹਾ ਸੀ ਕਿ 1 ਮਾਰਚ ਤੋਂ ਅਸੀਂ ਹਰ ਰੋਜ਼ 100 ਰੁਪਏ ਜ਼ਬਤ ਕਰ ਰਹੇ ਹਾਂ।
2019 'ਚ ਲੋਕ ਸਭਾ ਨਾਲੋਂ ਜ਼ਿਆਦਾ ਜ਼ਬਤ ਹੋਏ
ਕਮਿਸ਼ਨ ਨੇ ਅੱਗੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕਰ ਰਹੇ ਹਨ। ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੁਣ ਤੱਕ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤ ਤੋਂ ਕਿਤੇ ਵੱਧ ਹਨ।
ਕਮਿਸ਼ਨ ਨੇ ਦੱਸਿਆ ਕਿ 395.95 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ ਅਤੇ 489.31 ਕਰੋੜ ਰੁਪਏ ਦੀ ਸ਼ਰਾਬ, 2068.58 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ, 562.10 ਕਰੋੜ ਰੁਪਏ ਦਾ ਸੋਨਾ ਅਤੇ 1142.49 ਕਰੋੜ ਰੁਪਏ ਦਾ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Batala News: ਨੌਜਵਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਇਮੀਗ੍ਰੇਸ਼ਨ ਕੰਪਨੀ 'ਤੇ ਤੰਗ ਪਰੇਸ਼ਾਨ ਕਰਨ ਦੇ ਲਗਾਏ ਦੋਸ਼
ਇਹ ਵੀ ਪੜ੍ਹੋ : PRTC Buses Entry Ban: ਪੰਜਾਬ-ਚੰਡੀਗੜ੍ਹ-ਪੰਜਾਬ ਸਫ਼ਰ ਕਰਨ ਵਾਲੇ ਇੱਥੋਂ ਲੈ ਸਕਦੇ ਬੱਸ!