Mansa News: ਮਾਨਸਾ `ਚ ਕਿਸਾਨਾਂ ਵੱਲੋਂ ਡੀਸੀ ਦਫਤਰ ਦੇ ਘਿਰਾਓ ਸਮੇਂ ਪੁਲਿਸ ਨਾਲ ਹੋਈ ਧੱਕਾਮੁੱਕੀ
Mansa News: ਮਾਨਸਾ ਵਿੱਚ ਝੋਨੇ ਦੀ ਖ਼ਰੀਦ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਧਾਇਕ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ।
Mansa News: ਮਾਨਸਾ ਵਿੱਚ ਝੋਨੇ ਦੀ ਖ਼ਰੀਦ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਧਾਇਕ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ। ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਵੱਲ ਮਾਰਚ ਕੀਤਾ ਜਿਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਧੱਕਾ ਮੁੱਕੀ ਹੋਈ ਹੈ ਤੇ ਪੱਗਾਂ ਲੱਥ ਗਈਆਂ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ।
ਇਸ ਤੋਂ ਬਾਅਦ ਕਿਸਾਨ ਡੀਸੀ ਦਫਤਰ ਦੇ ਕੋਲ ਪਹੁੰਚ ਗਏ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਤਾਰ ਝੋਨੇ ਦੀ ਖ਼ਰੀਦ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਦੇ ਘਰ ਦਾ ਘਿਰਾਓ ਜਾਰੀ ਸੀ।
ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਡੀਸੀ ਦਫਤਰ ਵੱਲ ਮਾਰਚ ਕੀਤਾ। ਇਸ ਦੌਰਾਨ ਪੁਲਿਸ ਦੇ ਨਾਲ ਧੱਕਾਮੁੱਕੀ ਵੀ ਹੋਈ ਤੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਤੁਰੰਤ ਮੰਡੀਆਂ ਵਿੱਚ ਝੋਨੇ ਦੀ ਖਰੀਦ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਸਰਕਾਰ ਦੇ ਵਿਧਾਇਕਾਂ ਬੀਜੇਪੀ ਦੇ ਨੇਤਾਵਾਂ ਅਤੇ ਟੋਲ ਪਲਾਜ਼ਿਆਂ ਉਤੇ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ : Farmers Protest: ਮਾਨਸਾ 'ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲ
ਇਸ ਕਾਰਨ ਮੰਡੀਆਂ ਵਿੱਚ ਕਿਸਾਨ ਆਪਣੀ ਫਸਲ ਨੂੰ ਲੈ ਕੇ ਰੁਲ ਰਿਹਾ ਹੈ ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ