Dussehra Celebration: ਦੇਸ਼ ਭਰ ਵਿੱਚ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ।
Trending Photos
Dussehra Celebration: ਦੇਸ਼ ਭਰ ਵਿੱਚ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਦੁਸ਼ਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਪਹੁੰਚੇ,ਜਿੱਥੇ ਉਨ੍ਹਾਂ ਰਿਮੋਟ ਦੇ ਨਾਲ ਰਾਵਣ ਦਾ ਦਹਿਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ਉਤੇ ਮੌਜੂਦ ਸਨ।
ਇਸ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿੱਚ 30 ਤੋਂ ਵੱਧ ਥਾਵਾਂ ’ਤੇ ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਫੂਕਿਆ ਗਿਆ। ਲੋਕ ਆਪਣੇ ਪਰਿਵਾਰਾਂ ਸਮੇਤ ਦੁਸਹਿਰਾ ਗਰਾਊਂਡ ਵਿੱਚ ਪਹੁੰਚੇ। ਸੈਕਟਰ 46 ਵਿੱਚ 101 ਫੁੱਟ ਦੀ ਸਭ ਤੋਂ ਉੱਚੇ ਪੁਤਲੇ ਬਣਾਏ ਗਏ ਸਨ। ਤੀਰ, ਕਮਾਨ ਅਤੇ ਹੋਰ ਖਿਡੌਣੇ ਵੇਚਣ ਵਾਲੇ ਵਿਕਰੇਤਾਵਾਂ ਨੇ ਸੜਕ ਦੇ ਦੋਵੇਂ ਪਾਸੇ ਸਟਾਲ ਲਗਾਈਆਂ ਸਨ।
ਦੁਸਹਿਰਾ ਗਰਾਊਂਡ ਵਿੱਚ ਸਵੇਰ ਤੋਂ ਹੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਖੜ੍ਹੇ ਕਰ ਦਿੱਤੇ ਗਏ ਸਨ। ਰਾਮ ਅਤੇ ਰਾਵਣ ਦੀਆਂ ਫੌਜਾਂ ਦੁਸਹਿਰਾ ਮੈਦਾਨ ਵਿੱਚ ਪਹੁੰਚ ਗਈਆਂ ਹਨ। ਹਨੂੰਮਾਨ ਜੀ ਦਰਸ਼ਕਾਂ ਨੂੰ ਫਲ ਦਿੱਤੇ।
ਸੈਕਟਰ 46 ਤੋਂ ਇਲਾਵਾ 29 ਓਸੀਐਫ ਗਰਾਊਂਡ ਸੈਕਟਰ 49, 48, 27, 28, 30, 32 34, 40, 41, 7, ਪੀਯੂ, 24, 38 56,ਧਨਾਸ, ਮਲੋਆ ਸਮੇਤ ਹੋਰ ਹਿੱਸਿਆਂ ਵਿੱਚ ਰਾਵਣ ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਇਸ ਤੋਂ ਇਲਾਵਾ ਪੰਚਕੂਲਾ ਵਿੱਚ ਰਾਵਣ ਦਾ ਪੁਤਲਾ ਵੀ ਫੂਕਿਆ ਗਿਆ।
ਇਹ ਵੀ ਪੜ੍ਹੋ : Dussehra 2024: ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ 'ਚ ਭਾਰੀ ਉਤਸ਼ਾਹ
ਸੈਕਟਰ-17 ਦੁਸਹਿਰਾ ਗਰਾਊਂਡ ਦੇ ਸਾਹਮਣੇ ਰਾਵਣ ਦਹਨ ਕਾਰਨ ਸੈਕਟਰ-17/22 ਦੀ ਡਿਵਾਈਡਿੰਗ ਰੋਡ ’ਤੇ ਲੰਮਾ ਜਾਮ ਲੱਗ ਗਿਆ। ਲੋਕਾਂ ਨੇ ਆਪਣੇ ਵਾਹਨ ਕਿਸੇ ਵੀ ਪਾਰਕਿੰਗ ਦੀ ਬਜਾਏ ਮੁੱਖ ਸੜਕ ’ਤੇ ਹੀ ਪਾਰਕ ਕਰ ਦਿੱਤੇ ਸਨ, ਜਿਸ ਕਾਰਨ ਹੋਰ ਵਾਹਨਾਂ ਦੀ ਆਵਾਜਾਈ ਵਿੱਚ ਦਿੱਕਤ ਆਈ।
ਇਹ ਵੀ ਪੜ੍ਹੋ : Punjab Breaking Live Updates: ਦੁਸਹਿਰੇ ਦਾ ਤਿਉਹਾਰ ਅੱਜ, ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ