Hoshiarpur Dussehra Festival: ਹੁਸ਼ਿਆਰਪੁਰ ਵਿੱਚ ਬਦੀ ਉਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਧੂਮਧਾਮ ਨਾਲ ਮਨਾਇਆ। ਇਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੇ ਸਾਂਪਲਾ ਨੇ ਹਿੱਸਾ ਲਿਆ। ਗਰਾਊਂਡ ਵਿੱਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਅਗਨੀ ਭੇਟ ਕੀਤੇ ਗਏ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਰਿਮੋਟ ਨਾਲ ਬਟਨ ਦੱਬ ਕੇ ਰਾਵਣ ਦੇ ਪੁਤਲਾ ਨੂੰ ਅਗਨਭੇਟ ਕੀਤਾ।


COMMERCIAL BREAK
SCROLL TO CONTINUE READING

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮੰਗਲਵਾਰ ਨੂੰ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਇਸ ਵਾਰ ਦੁਸਿਹਰਾ ਦੇਖਣ ਲਈ ਆਏ ਲੋਕਾਂ ਦੇ ਇਕੱਠ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਆਈਏਐੱਸ ਦੇ ਨਿਰਦੇਸ਼ਾਂ 'ਤੇ ਜ਼ਿਲਾ ਪ੍ਰਸ਼ਾਸਨ ਨੇ ਪੂਰੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ।


ਦੁਸਹਿਰੇ ਦਾ ਤਿਉਹਾਰ ਦੁਸਹਿਰਾ ਗਰਾਊਂਡ ਵਿੱਚ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਬ੍ਰਹਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ,  ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਉੜਮੁਡ਼ ਟਾਂਡਾ,ਡਾ. ਰਵਜੋਤ ਵਿਧਾਇਕ ਸ਼ਾਮ ਚੁਰਾਸੀ, ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਤੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਸ਼ਿੰਦਾ, ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਨੇ ਸ਼ਿਰਕਤ ਕੀਤੀ।


ਇਸ ਮੌਕੇ ਰਾਵਣ ਦਾ 60 ਫੁੱਟ ਪੁਤਲਾ, ਕੁੰਭਕਰਨ ਦਾ 55 ਫੁੱਟ ਤੇ ਮੇਘਨਾਦ ਦਾ 50 ਫੁੱਟ ਉੱਚਾ ਪੁਤਲਾ ਖਿੱਚ ਦਾ ਕੇਂਦਰ ਰਹੇ ਜਿਨ੍ਹਾਂ ਨੂੰ ਅਗਨ ਭੇਟ ਹੁੰਦੇ ਦੇਖਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦਿਸਿਆ। ਸ਼ਾਮ 5:45 ਵਜੇ ਧਾਰਮਿਕ ਰਸਮਾਂ ਅਨੁਸਾਰ ਰਾਵਣ ਦੇ ਪੁਤਲੇ ਨੂੰ ਜੈ ਸ਼੍ਰੀ ਰਾਮ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਰਿਮੋਟ ਦੇ ਬਟਨ ਦੱਬ ਕੇ ਅਗਨ ਭੇਟ ਕੀਤਾ।


ਮੇਘਨਾਥ ਦੇ ਪੁਤਲੇ ਨੂੰ ਵਿਜੇ ਸਾਂਪਲਾ ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੀਕਸ਼ਣ ਸੂਦ ਨੇ ਅਤੇ ਕੁੰਭਕਰਣ ਦੇ ਪੁਤਲੇ ਨੂੰ ਕਰਮਵੀਰ ਸਿੰਘ ਘੁੰਮਣ ਤੇ ਕਮਲ ਚੌਧਰੀ ਨੇ ਸਾਂਝੇ ਰੂਪ ਵਿੱਚ ਬਟਨ ਦੱਬ ਕੇ ਅਗਨ ਭੇਂਟ ਕੀਤਾ। ਇਸ ਤੋਂ ਬਾਅਦ ਇਹ ਸਾਰੇ ਪੁਤਲੇ ਜਲਣ ਲੱਗੇ ਤੇ ਦੇਖਦਿਆਂ ਹੀ ਦੇਖਦਿਆਂ ਪਟਾਕਿਆਂ ਨਾਲ ਆਸਮਾਨ ਦੀਆਂ ਆਵਾਜ਼ਾਂ ਗੂਜਣ ਲੱਗ ਪਈਆਂ।