Earthquake in Indonesia:  ਆਏ ਦਿਨ ਦੇਸ਼ ਅਤੇ ਦੁਨੀਆ 'ਚ ਇਕ ਤੋਂ ਬਾਅਦ ਇਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਕ ਅਜਿਹਾ ਹੀ ਤਾਜਾ ਮਾਮਲਾ ਇੰਡੋਨੇਸ਼ੀਆ ਤੋਂ (Earthquake) ਸਾਹਮਣੇ ਆਇਆ ਹੈ ਜਿਥੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਹੈ। ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਭੁਚਾਲ ਤੋਂ ਬਾਅਦ 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਕਈ ਥਾਵਾਂ ਤੋਂ ਇਮਾਰਤਾਂ ਨੂੰ ਨੁਕਸਾਨ ਹੋਣ ਦੀ ਖ਼ਬਰ ਹੈ। ਰਾਹਤ ਅਤੇ ਬਚਾਅ ਕਾਰਜਾਂ ਲਈ ਟੀਮਾਂ ਭੇਜੀਆਂ ਗਈਆਂ ਹਨ।


COMMERCIAL BREAK
SCROLL TO CONTINUE READING

ਮੀਡਿਆ ਰਿਪੋਰਟ ਦੀ ਗੱਲ ਕਰੀਏ ਜੇਕਰ ਇੰਡੋਨੇਸ਼ੀਆ (Earthquake in Indonesia) ਦੇ ਮੁੱਖ ਟਾਪੂ ਜਾਵਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਕੱਲੇ ਇਸ ਸ਼ਹਿਰ ਵਿੱਚ ਲਗਭਗ 20 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਘੱਟੋ-ਘੱਟ 300 ਲੋਕ ਇਲਾਜ ਅਧੀਨ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਇਮਾਰਤਾਂ ਦੇ ਖੰਡਰ 'ਚ ਫਸ ਜਾਣ ਕਾਰਨ ਫ੍ਰੈਕਚਰ ਹੋ ਚੁੱਕੇ ਹਨ।  ਦੱਸ ਦਈਏ ਕਿ ਸੋਮਵਾਰ ਸਵੇਰੇ ਗ੍ਰੀਸ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਕੋਈ  ਮਾਲੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮਹੀਨੇ ਹੁਣ ਤੱਕ ਨੇਪਾਲ, ਭਾਰਤ ਅਤੇ ਪਾਕਿਸਤਾਨ ਵਿੱਚ ਭੂਚਾਲ ਆ ਚੁੱਕੇ ਹਨ


ਇਹ ਵੀ ਪੜ੍ਹੋ: ਬਾਈਕ ਨੂੰ ਬਣਾਇਆ ਰੇਲ ਗੱਡੀ; ਕਿੰਨੇ ਲੋਕ ਹਨ ਸਵਾਰ ਵੇਖੋ ਵਾਇਰਲ ਵੀਡੀਓ....ਉੱਡ ਜਾਣਗੇ ਹੋਸ਼  


ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ  (Earthquake in Indonesia) ਦੀ ਰਾਜਧਾਨੀ ਜਕਾਰਤਾ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.6 ਸੀ। ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 7:07 ਵਜੇ (ਭਾਰਤੀ ਸਮੇਂ ਅਨੁਸਾਰ) ਆਇਆ। ਇਸ ਦੀ ਡੂੰਘਾਈ 20 ਕਿਲੋਮੀਟਰ ਭੂਮੀਗਤ ਸੀ