ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Advertisement
Article Detail0/zeephh/zeephh1440242

ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Earthquake in Punjab: ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.1 ਰਿਕਟਰ ਸਕੇਲ ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੰਜਾਬ, ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਡੂੰਘਾਈ 120 ਕਿਲੋਮੀਟਰ ਦੱਸੀ ਗਈ ਹੈ।

 ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Earthquake in Punjab: ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਵਿੱਚ ਅੰਮ੍ਰਿਤਸਰ ਤੋਂ 145 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅੱਜ ਤੜਕੇ 3:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 120 ਕਿਲੋਮੀਟਰ ਹੇਠਾਂ ਸੀ।

 

ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਦੁਪਹਿਰ 1:57 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਨ੍ਹਾਂ ਦੀ ਤੀਬਰਤਾ 6.3 ਮਾਪੀ ਗਈ। ਇਸ ਤੋਂ ਬਾਅਦ ਸ਼ਨੀਵਾਰ ਸ਼ਾਮ ਕਰੀਬ 7:57 'ਤੇ 5.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।  ਦੱਸ ਦੇਈਏ ਕਿ ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ 'ਚ 30 ਤੋਂ 40 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੂਜੇ ਪਾਸੇ ਚੰਡੀਗੜ੍ਹ ਅਤੇ ਪੰਜਾਬ ਤੋਂ ਇਲਾਵਾ ਦਿੱਲੀ, ਗਾਜ਼ੀਆਬਾਦ ਸਮੇਤ ਐਨਸੀਆਰ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਸੀ।

ਦੱਸ ਦੇਈਏ ਕਿ ਬੀਤੇ ਦਿਨ ਦਿੱਲੀ, ਯੂਪੀ, ਬਿਹਾਰ, ਉੱਤਰਾਖੰਡ, ਦਿੱਲੀ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮੰਗਲਵਾਰ ਨੂੰ ਆਏ ਭੂਚਾਲ ਦਾ ਕੇਂਦਰ ਨੇਪਾਲ ਸੀ। ਇੱਥੋਂ ਦੇ ਦੋਤੀ ਵਿੱਚ ਇੱਕ ਮਕਾਨ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਗੰਨ ਕਲਚਰ ’ਤੇ ਸਰਕਾਰ ਦੀ ਸਖ਼ਤੀ, ਗੀਤਾਂ ’ਚ ਵੀ ਨਹੀਂ ਨਜ਼ਰ ਆਉਣਗੀਆਂ ਬੰਦੂਕਾਂ

 

Trending news