Earthquake in Delhi news: ਨਵੇਂ ਸਾਲ 2023 ਦੀ ਸ਼ੁਰੂਆਤ ਭੂਚਾਲ ਨਾਲ ਹੋਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਦੁਪਹਿਰ ਕਰੀਬ 1.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ (National Center for Seismolog) ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ 'ਚ ਸੀ। 


COMMERCIAL BREAK
SCROLL TO CONTINUE READING

ਇਸ ਦੀ ਡੂੰਘਾਈ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 29 ਨਵੰਬਰ 2022 ਨੂੰ 2.5 ਤੀਬਰਤਾ ਅਤੇ 12 ਨਵੰਬਰ ਨੂੰ 5.4 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ।



ਇਹ ਵੀ ਪੜ੍ਹੋ: ਹੁਣ ਲੁਧਿਆਣਾ 'ਚ ਵੀ ਨਜ਼ਰ ਆਵੇਗਾ ਲੰਡਨ ਸ਼ਹਿਰ! ਨੌਜਵਾਨ ਨੇ ਤਿਆਰ ਕੀਤਾ ਸਟੀਕ ਮਾਡਲ

ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਰਿਆਣਾ ਦੇ ਝੱਜਰ ਜ਼ਿਲ੍ਹੇ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ ਦੇ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੁੱਢਲੀ ਜਾਣਕਾਰੀ ਮੁਤਾਬਕ ਝੱਜਰ ਦਾ ਬੇਰੀ ਭੂਚਾਲ ਦਾ ਕੇਂਦਰ ਸੀ। ਦੇਰ ਰਾਤ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ, ਜਦੋਂ ਭੂਚਾਲ ਆਇਆ। ਭੂਚਾਲ ਦਾ ਕੇਂਦਰ ਝੱਜਰ (ਹਰਿਆਣਾ) ਦੱਸਿਆ ਜਾ ਰਿਹਾ ਹੈ। ਫਿਲਹਾਲ ਭੂਚਾਲ 'ਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।